‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਵਰਚੂਅਲ ਰੈਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਲਈ 8 ਅਤੇ 9 ਫਰਵਰੀ ਨੂੰ ਆਪਣਾ ਚੋਣ ਪ੍ਰਚਾਰ ਸ਼ੁਰੂ ਕਰਨਗੇ । ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 8 ਅਤੇ 9 ਫਰਵਰੀ ਨੂੰ ਉਹ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਪੰਜਾਬ ‘ਚ ਚੋਣ ਪ੍ਰਚਾਰ ਕਰਨਗੇ।
