The Khalas Tv Blog International PM ਟਰੂਡੋ ਦਾ ਪੰਜਾਬੀਆਂ ਨੂੰ ਝਟਕਾ , ਵਿਦੇਸ਼ੀਆਂ ਦੇ ਮੁਲਕ ਵਿਚ ਪ੍ਰਾਪਰਟੀ ਖਰੀਦਣ ’ਤੇ ਲਗਾਈ ਪਾਬੰਦੀ
International

PM ਟਰੂਡੋ ਦਾ ਪੰਜਾਬੀਆਂ ਨੂੰ ਝਟਕਾ , ਵਿਦੇਸ਼ੀਆਂ ਦੇ ਮੁਲਕ ਵਿਚ ਪ੍ਰਾਪਰਟੀ ਖਰੀਦਣ ’ਤੇ ਲਗਾਈ ਪਾਬੰਦੀ

PM Trudeau's shock to Punjabis ban on foreigners buying property in the country

PM ਟਰੂਡੋ ਦਾ ਪੰਜਾਬੀਆਂ ਨੂੰ ਝਟਕਾ , ਵਿਦੇਸ਼ੀਆਂ ਦੇ ਮੁਲਕ ਵਿਚ ਪ੍ਰਾਪਰਟੀ ਖਰੀਦਣ ’ਤੇ ਲਗਾਈ ਪਾਬੰਦੀ

ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਨਵੇਂ ਸਾਲ ‘ਤੇ ਵਿਦੇਸ਼ੀਆਂ ਖਾਸਕਰ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬੀਆਂ ਦੇ ਨਾਲ-ਨਾਲ ਹੁਣ ਕੈਨੇਡਾ ਗਿਆ ਕੋਈ ਵੀ ਵਿਦੇਸ਼ੀ ਵੀ ਉਥੇ ਜਾਇਦਾਦ ਨਹੀਂ ਖਰੀਦ ਸਕੇਗਾ। ਗੌਰਤਲਬ ਹੈ ਕਿ ਕੈਨੇਡਾ ਨੇ ਉਨ੍ਹਾਂ ਲੋਕਾਂ ਨੂੰ ਵੀ ਝਟਕਾ ਦਿੱਤਾ ਹੈ ਜਿਨ੍ਹਾਂ ਨੇ ਪਹਿਲਾਂ ਸਟੱਡੀ ਅਤੇ ਪੀਆਰ ਵੀਜ਼ਿਆਂ ਲਈ ਅਪਲਾਈ ਕੀਤਾ ਸੀ ਅਤੇ ਪਿਛਲੇ ਸਾਲ ਵੱਡੀ ਗਿਣਤੀ ਵਿੱਚ ਵੀਜ਼ੇ ਰੱਦ ਕਰ ਦਿੱਤੇ ਗਏ ਸਨ।

ਦਰਅਸਲ, ਰਿਹਾਇਸ਼ਾਂ ਦੀ ਘਾਟ ਦਾ ਸਾਹਮਣਾ ਕਰਦੇ ਹੋਏ, ਕੈਨੇਡਾ ਨੇ ਵਿਦੇਸ਼ੀਆਂ ਨੂੰ ਰਿਹਾਇਸ਼ੀ ਜਾਇਦਾਦ ਖਰੀਦਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਸ਼ੁਰੂ ਹੋ ਗਈ ਸੀ। ਇਸ ਨਿਯਮ ਨੂੰ ਲਾਗੂ ਕਰਨ ਦੇ ਨਾਲ-ਨਾਲ ਕੈਨੇਡੀਅਨ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਸਿਰਫ਼ ਸ਼ਹਿਰ ਦੀਆਂ ਰਿਹਾਇਸ਼ਾਂ ‘ਤੇ ਹੀ ਲਾਗੂ ਹੋਵੇਗੀ। ਇਹ ਪਾਬੰਦੀ ਸਮਰ ਕਾਟੇਜ ਵਰਗੀਆਂ ਜਾਇਦਾਦਾਂ ‘ਤੇ ਲਾਗੂ ਨਹੀਂ ਹੋਵੇਗੀ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕਾਂ ਦੀ ਸਹੂਲਤ ਲਈ ਜਾਇਦਾਦ ਨੂੰ ਲੈ ਕੇ 2021 ਵਿੱਚ ਚੋਣ ਪ੍ਰਚਾਰ ਦੌਰਾਨ ਇਹ ਪ੍ਰਸਤਾਵ ਰੱਖਿਆ ਸੀ। ਕੈਨੇਡਾ ਵਿੱਚ ਵਧਦੀਆਂ ਕੀਮਤਾਂ ਕਾਰਨ ਬਹੁਤ ਸਾਰੇ ਲੋਕ ਘਰ ਨਹੀਂ ਖਰੀਦ ਪਾ ਰਹੇ ਹਨ। ਇਹ ਫੈਸਲਾ ਸਥਾਨਕ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਲਿਆ ਗਿਆ ਹੈ।

ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਘਰ ਖਰੀਦਦਾਰਾਂ ਦੀ ਮੰਗ ਵਿੱਚ ਕਾਫੀ ਵਾਧਾ ਹੋਇਆ ਹੈ। ਲੋਕ ਕੈਨੇਡਾ ਵਿੱਚ ਮੁਨਾਫ਼ੇ ਦੀ ਜਾਇਦਾਦ ਖਰੀਦਣ ਅਤੇ ਵੇਚਣ ਵਿੱਚ ਲੱਗੇ ਹੋਏ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮਕਾਨ ਲੋਕਾਂ ਲਈ ਹਨ ਨਾ ਕਿ ਨਿਵੇਸ਼ਕਾਂ ਲਈ। ਸਰਕਾਰ ਨੇ ਗੈਰ-ਕੈਨੇਡੀਅਨਜ਼ ਐਕਟ ਤਹਿਤ ਰਿਹਾਇਸ਼ੀ ਜਾਇਦਾਦ ਦੀ ਖਰੀਦਦਾਰੀ ‘ਤੇ ਪਾਬੰਦੀ ਲਾਗੂ ਕਰ ਦਿੱਤੀ ਹੈ।

Exit mobile version