‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਨੈਸ਼ਨਲ ਬੈਂਕ ਦੇ ਬਹੁਕਰੋੜੀ ਮਾਮਲੇ ਵਿਚ ਮੁਲਜ਼ਮ ਮੇਹੁਲ ਚੌਕਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਦੋਸ਼ੀ ਦੋ ਸਾਲ ਤੋਂ ਪੁਲਿਸ ਤੋਂ ਬਚ ਰਿਹਾ ਸੀ। ਤੇ ਕੁਝ ਦਿਨ ਪਹਿਲਾਂ ਅਚਾਨਕ ਐਂਟੀਗੁਆ ਤੋਂ ਗਾਇਬ ਹੋ ਗਿਆ ਸੀ। ਇਹ ਦੱਸਿਆ ਜਾ ਰਿਹਾ ਹੈ ਕਿ ਮੇਹੁਲ ਚੋਕਸੀ ਨੂੰ ਕੈਰੇਬੀਅਨ ਦੇਸ਼ ਡੋਮਿਨਿਕਾ ਵਿੱਚ ਵੀ ਵੇਖਿਆ ਗਿਆ ਸੀ।
ਡੋਮਿਨਿਕਾ ਆਈਲੈਂਡ ਦੀ ਪੁਲਿਸ ਨੇ ਉਸ ਵੀ ਹਿਰਾਸਤ ਵਿਚ ਲੈ ਲਿਆ ਅਤੇ ਕਈ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਵਾਪਸ ਐਂਟੀਗੁਆ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਹਾਲਾਂਕਿ ਮੀਡੀਆ ਰਿਪੋਰਟਾਂ ਅਨੁਸਾਰ ਮੇਹੁਲ ਚੌਕਸੀ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ। ਜਾਣਕਾਰੀ ਅਨੁਸਾਰ ਮੇਹੁਲ ਚੱਕਸੀ ਇਕ ਹੋਰ ਉੱਘੇ ਕਾਰੋਬਾਰੀ ਨੀਰਵ ਮੋਦੀ ਦਾ ਮਾਮਾ ਹੈ ਜੋ ਦੇਸ਼ ਤੋਂ ਫਰਾਰ ਹੋ ਗਿਆ ਸੀ।
ਸੀਬੀਆਈ ਸੂਤਰਾਂ ਅਨੁਸਾਰ ਮੇਹੁਲ ਚੋਕਸੀ, ਜੋ ਕਈ ਬੈਂਕਾਂ ਤੋਂ ਤਕਰੀਬਨ 13,500 ਕਰੋੜ ਰੁਪਏ ਫਰਜੀਵਾੜਾ ਬਾਅਦ ਫਰਾਰ ਹੋ ਗਿਆ ਸੀ। ਉਸ ਨੂੰ ਡਿਫਾਲਟਰਾਂ ਦੀ ਸੂਚੀ ਵਿੱਚ ਪਹਿਲੇ ਨੰਬਰ ਉੱਤੇ ਰੱਖਿਆ ਗਿਆ ਹੈ।