The Khalas Tv Blog Punjab ਜ਼ਹਿਰੀਲੀ ਸ਼ਰਾਬ ਮਾਮਲਾ: ਨਹੀਂ ਬਖ਼ਸ਼ੇ ਜਾਣਗੇ ਮਾਸੂਮ ਲੋਕਾਂ ਦੇ ਕਾਤਲ- CM ਮਾਨ
Punjab

ਜ਼ਹਿਰੀਲੀ ਸ਼ਰਾਬ ਮਾਮਲਾ: ਨਹੀਂ ਬਖ਼ਸ਼ੇ ਜਾਣਗੇ ਮਾਸੂਮ ਲੋਕਾਂ ਦੇ ਕਾਤਲ- CM ਮਾਨ

ਅੰਮ੍ਰਿਤਸਰ ਸਾਹਿਬ ਦੇ ਹਲਕਾ ਮਜੀਠਾ ਦੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਅਨੁਸਾਰ ਮਜੀਠਾ ਨੇੜਲੇ ਪਿੰਡ ਥਰੀਏਵਾਲ,ਮਰੜੀ ਤੇ ਭੰਗਾਲੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ ਹੋਈ ਹੈ।

ਇਸ ਮਾਮਲੇ ਨੂੰ ਲੈ ਕੇ ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੋਸ਼ੀਆ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ਮਜੀਠੇ ਦੇ ਆਲੇ-ਦੁਆਲੇ ਦੇ ਕੁਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।

ਦੱਸ ਦਈਏ ਕਿ ਅੱਜ ਸਵੇਰੇ ਹੀ  ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਜੀਠਾ ਦੇ ਨੇੜਲੇ ਪਿੰਡ ਭੰਗਾਲੀ ਸਮੇਤ ਹੋਰਨਾਂ ਕਈ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 6 ਗੰਭੀਰ ਹਾਲਤ ਵਿੱਚ ਹਨ।

ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ

ਘਟਨਾ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆਈ ਹੈ। ਸੂਬਾ ਸਰਕਾਰ ਨੇ ਪੂਰੇ ਸੂਬੇ ਵਿੱਚ ਚੱਲ ਰਹੇ ਨਕਲੀ ਸ਼ਰਾਬ ਦੇ ਕਾਰੋਬਾਰ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਜਦੋਂ ਕਿ ਮਜੀਠਾ ਮਾਮਲੇ ਵਿੱਚ ਹੁਣ ਤੱਕ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖਿਲਾਫ 105 BNS ਅਤੇ 61A ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

Exit mobile version