‘ਦ ਖ਼ਾਲਸ ਬਿਊਰੋ : ਬਿਹਾਰ ਦੇ ਸਾਰਨ ਜ਼ਿਲ੍ਹੇ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌ ਤ ਹੋਣ ਦੀ ਖ਼ਬਰ ਹੈ। ਸਮਾਚਾਰ ਏਜੰਸੀ ਪੀਟੀਆਈ ਨੇ ਸਰਕਾਰੀ ਅਧਿਕਾਰੀਆਂ ਦੇ ਹਵਾਲੇ ਨਾਲ ਰਿਹਾ ਹੈ ਕਿ ਇਨ੍ਹਾਂ ਲੋਕਾਂ ਦੀ ਮੌ ਤ ਦੀ ਵਜ੍ਹਾ ਜ਼ਹਿ ਰੀਲੀ ਸ਼ ਰਾਬ ਹੋ ਸਕਦੀ ਹੈ। ਸਾਰਨ ਦੇ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਮੀਨਾ ਨੇ ਦੱਸਿਆ ਕਿ ਇਹ ਘਟਨਾ ਅਮਨੌਰ ਅਤੇ ਮਕੇਰ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਵਾਪਰੀ ਹੈ। ਉਨ੍ਹਾਂ ਕਿਹਾ, “ਮ ਰਨ ਵਾਲੇ ਦੋ ਵਿਅਕਤੀਆਂ ਦੀਆਂ ਲਾ ਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਰਨ ਵਾਲਿਆਂ ਵਿੱਚੋਂ ਕੁਝ ਦੇ ਰਿਸ਼ਤੇਦਾਰਾਂ ਨੇ ਇਸ ਲਈ ਨਕਲੀ ਸ਼ ਰਾਬ ਨੂੰ ਜ਼ਿੰਮੇਵਾਰ ਦੱਸਿਆ ਹੈ।”
ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਮੀਨਾ ਨੇ ਇਹ ਵੀ ਦੱਸਿਆ ਹੈ ਕਿ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਨੇ ਦੋ ਬਲਾਕਾਂ ਵਿੱਚ ਛਾਪੇਮਾਰੀ ਕਰਕੇ ਨਾਜਾ ਇਜ਼ ਸ਼ ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋ ਸ਼ੀਆਂ ਖ਼ਿ ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇੱਕ ਹਫ਼ਤਾ ਪਹਿਲਾਂ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਗ੍ਰਹਿ ਜ਼ਿਲ੍ਹੇ ਨਾਲੰਦਾ ਵਿੱਚ ਨ ਕਲੀ ਸ਼ਰਾ ਬ ਕਾਰਨ 11 ਲੋਕਾਂ ਦੀ ਮੌ ਤ ਹੋ ਗਈ ਸੀ।