Punjab

ਮਜੀਠਾ ਹਲਕੇ ’ਚ ਜ਼ਹਿਰੀਲੀ ਸ਼ਰਾਬ ਬਣੀ ਕਈ ਜਣਿਆਂ ਦੀ ਮੌਤ ਦਾ ਕਾਰਨ

ਅੰਮ੍ਰਿਤਸਰ ਦੇ ਮਜੀਠਾ ਹਲਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ  ਜ਼ਹਿਰੀਲੀ ਸ਼ਰਾਬ ਪੀਣ ਕਾਰਨ 14 ਜਣਿਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਰਨ ਵਾਲੇ ਪਿੰਡ ਲਾਗਲੇ ਭੱਠੇ ਤੇ ਕੰਮ ਕਰਦੇ ਸਨ। ਜਾਣਕਾਰੀ ਮੁਤਾਬਕ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਮਜੀਠਾ ਦੇ ਨੇੜਲੇ ਪਿੰਡ ਭੰਗਾਲੀ ਸਮੇਤ ਹੋਰਨਾਂ ਕਈ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਈ ਮੌਤਾਂ ਹੋ ਗਈਆਂ ਹਨ।

ਅਜੀਤ ਸਮਾਚਾਰ ਦੀ ਖ਼ਬਰ ਦੇ ਮੁਤਾਬਕ ਇਹ ਖਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਹੈ। ਰਾਤ ਭਾਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਉਕਤ ਪਿੰਡ ਵਿਚ ਜਾ ਕੇ ਲੋਕਾਂ ਦਾ ਹਾਲ ਚਾਲ ਜਾਣਿਆ ਗਿਆ ਤੇ ਜੋ ਵਿਅਕਤੀ ਬਿਮਾਰ ਸਨ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ।

ਦਿਨ ਚੜਦਿਆਂ ਹੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਸਮੇਤ ਹੋਰ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਹੋਏ ਹਨ। ਉਨ੍ਹਾਂ ਵਲੋਂ ਸਾਰੇ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਇਸ ਤਰ੍ਹਾਂ ਹੀ ਨਜ਼ਦੀਕੀ ਪੈਂਦੇ ਪਿੰਡ ਭੰਗਾਲੀ ਕਲਾਂ, ਟਾਹਲੀ ਸਾਹਿਬ, ਮਰੜੀ ਕਲਾਂ, ਤਲਵੰਡੀ ਖੁੰਮਣ, ਟਪਰੀਆ ਸਮੇਤ ਨੇੜਲੇ ਹੋਰ ਪਿੰਡਾਂ ਵਿਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਈ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਿ੍ਤਕ ਦੇਹਾਂ ਪੋਸਟਮਾਰਟ ਮਲਈ ਅੰਮ੍ਰਿਤਸਰ ਭੇਜੀਆਂ ਗਈਆਂ ਹਨ। ਇਸ ਦੌਰਾਨ ਪੁਲਿਸ ਨੇ ਮਾਮਲੇ ਵਿਚ ਪ੍ਰਭਜੀਤ ਸਿੰਘ ਨਾਂ ਦੇ ਮੁੱਖ ਮੁਲਜ਼ਮ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਹਨਾਂ ਵਿਚ ਇਕ ਮਹਿਲਾ ਵੀ ਸ਼ਾਮਲ ਹੈ।

ਗ੍ਰਿਫ਼ਤਾਰ ਮੁਲਜ਼ਮ:
• ਕੁਲਬੀਰ ਸਿੰਘ ਉਰਫ ਜੱਗੂ (ਮੁੱਖ ਦੋਸ਼ੀ ਪ੍ਰਭਜੀਤ ਦਾ ਭਰਾ)।
• ਸਾਹਿਬ ਸਿੰਘ ਉਰਫ ਸਰਾਏ, ਵਾਸੀ ਮੜੀ ਕਲਾਂ
• ਗੁਰਜੰਟ ਸਿੰਘ, ਨਿਵਾਸੀ
• ਨਿੰਦਰ ਕੌਰ ਪਤਨੀ ਜੀਤਾ, ਵਾਸੀ ਥਰੇਨਵਾਲ।