ਬਿਉਰੋ ਰਿਪੋਰਟ : ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਰਜ FIR ਵਿੱਚ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਲਵਪ੍ਰੀਤ ਸਿੰਘ ਤੂਫਾਨ ਅਤੇ ਸੰਧੂ ਨੂੰ ਹਿਰਾਸਤ ਵਿੱਚ ਲੈ ਲਿਆ ਹੈ । ਜਿਸ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਨੇ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ।
ਅੰਮ੍ਰਿਤਪਾਲ ਨੇ ਕਿਹਾ ਹੈ ਕਿ ਅਜਨਾਲਾ ਵਿੱਚ ਇੱਕ ਸਿੱਖ ਦੇ ਕਹਿਣ ‘ਤੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਜਿਸ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ 2 ਹਮਾਇਤੀਆਂ ਨੂੰ ਫੜ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਪਹਿਲਾਂ ਹੀ ਕਿਸੇ ਵੀ ਟਕਰਾਅ ਤੋਂ ਦੂਰ ਰਹਿਣ ਬਾਰੇ ਕਹਿ ਚੁੱਕੇ ਹਨ ।
ਪੁਲਿਸ ਨੂੰ ਵੇਖ ਲੈਣ ਦੀ ਧਮਕੀ
ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਜੇਕਰ ਉਨ੍ਹਾਂ ਦੇ ਹਮਾਇਤੀਆਂ ਨੂੰ ਇਕੱਲੇ-ਇਕੱਲੇ ਕਰਕੇ ਚੁੱਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇੱਕ ਵਾਰ ਇਕੱਠੇ ਹੋਕੇ ਵੇਖ ਹੀ ਲੈਂਦੇ ਹਾਂ । ਫਿਰ ਵੇਖ ਦੇ ਹਾਂ ਕਿਹੜੇ ਭਾਅ ਵਿਕਦੇ ਹਨ।
ਪਿੰਡ ਜੱਲੂਪੁਰ ਖੇਹੜਾ ਵਿੱਚ ਇਕੱਠੇ ਹੋਣ ਦਾ ਸੱਦਾ ਦਿੱਤਾ
ਭਾਈ ਅੰਮ੍ਰਿਤਪਾਲ ਸਿੰਘ ਪਿੰਡ ਜੱਲੂਪੁਰ ਖੇਹੜਾ ਵਿੱਚ ਪਹੁੰਚ ਗਏ ਹਨ ਅਤੇ ਲੋਕਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ । ਉੱਥੇ ਬੈਠ ਕੇ ਅਗਲੀ ਰਣਨੀਤੀ ‘ਤੇ ਵਿਚਾਲ ਕਰਨ ਲਈ ਕਿਹਾ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਜੇਕਰ 2 ਸਿੰਘਾਂ ਨੂੰ ਪੁਲਿਸ ਨੇ ਜਲਦ ਰਿਹਾ ਨਹੀਂ ਕੀਤਾਂ ਦਾ ਵੱਡਾ ਐਕਸ਼ਨ ਲਿਆ ਜਾਵੇਗਾ ।
ਪੁਲਿਸ ਨੇ ਵੀਰਵਾਰ ਨੂੰ ਮਾਮਲਾ ਦਰਜ ਕੀਤਾ ਸੀ
ਵੀਰਵਾਰ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਇੱਕ ਨੌਜਵਾਨ ਨੂੰ ਅਗਵਾ ਅਤੇ ਕੁੱਟਮਾਰ ਦੇ ਇਲਜ਼ਾਮ ਵਿੱਚ ਮਾਮਲਾ ਦਰਜ ਕੀਤਾ ਸੀ । ਪੁਲਿਸ ਨੇ ਰਾਤ ਵੇਲੇ ਨੌਜਵਾਨ ਦਾ ਮੈਡੀਕਲ ਵੀ ਕਰਵਾਇਆ ਸੀ । ਉਧਰ ਭਾਈ ਅੰਮ੍ਰਿਤਪਾਲ ਸਿੰਘ ਨੇ ਇੰਨਾਂ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ । ਉਲਟਾ ਉਨ੍ਹਾਂ ਨੇ ਇਲਜ਼ਾਮ ਲਗਾਇਆ ਕੀ ਨੌਜਵਾਨ ਉਨ੍ਹਾਂ ਦੇ ਪਰਿਵਾਰ ਬਾਰੇ ਗਲਤ ਬਿਆਨਬਾਜ਼ੀ ਕਰ ਰਿਹਾ ਸੀ ਉਸ ਵੇਲੇ ਕੋਈ ਵੀ ਜਥੇਬੰਦੀ ਨਹੀਂ ਬੋਲੀ । ਉਨ੍ਹਾਂ ਨੇ ਕਿਹਾ ਮੈਨੂੰ ਪਤਾ ਹੈ ਕਿ ਨੌਜਵਾਨ ਕਿਸ ਦੇ ਇਸ਼ਾਰੇ ‘ਤੇ ਬੋਲ ਰਿਹਾ ਹੈ ।
ਪੁਲਿਸ ਨੇ 2 ਨੌਜਵਾਨਾ ਨੂੰ ਗ੍ਰਿਫਤਾਰ ਕੀਤਾ
ਮਿਲੀ ਜਾਣਕਾਰੀ ਦੇ ਮੁਤਾਬਿਕ ਅਜਨਾਲਾ ਥਾਣੇ ਦੀ ਪੁਲਿਸ ਨੇ ਗੁਰਦਾਸਪੁਰ ਦੇ ਪਿੰਡ ਵਿੱਚ ਰੇਡ ਕਰਕੇ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਨੂੰ ਗ੍ਰਿਫਤਾਰ ਕੀਤਾ ਸੀ । ਜਿਸ ਵਿੱਚ ਇੱਕ ਦਾ ਨਾਂ ਲਵਪ੍ਰੀਤ ਸਿੰਘ ਤੂਫਾਨ ਅਤੇ ਦੂਜਾ ਦੇ ਨਾਂ ਸੰਧੂ ਦੱਸਿਆ ਜਾ ਰਿਹਾ ਹੈ ।
ਮੈਜੀਸਟ੍ਰੇਟ ਦੇ ਸਾਹਮਣੇ ਬਿਆਨ ਦਰਜ
ਉਧਰ ਦੂਜੇ ਪਾਸੇ ਪੀੜਤ ਬਰਿੰਦਰ ਸਿੰਘ ਨੇ ਸ਼ੁੱਕਵਾਰ ਨੂੰ ਕੋਰਟ ਦੇ ਸਾਹਮਣੇ ਪੇਸ਼ ਹੋਕੇ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ । ਪੁਲਿਸ ਇਸ ਮਾਮਲੇ ਵਿੱਚ ਬਿਲਕੁਲ ਵੀ ਢਿੱਲ ਨਹੀਂ ਵਰਤ ਰਹੀ ਹੈ । ਇਸ ਲਈ ਕੇਸ ਨੂੰ ਮਜਬੂਤ ਕਰਨ ਦੇ ਲਈ ਪੁਲਿਸ ਲਗਾਤਾਰ ਸਬੂਤ ਤਲਾਸ਼ ਰਹੀ ਹੈ ।