India Punjab

ਤਾਮਿਲਨਾਡੂ ‘ਚ ਪੁਲਿਸ ਨੇ ਕਿਸਾਨਾਂ ਨੂੰ ਕੀਤਾ ਗ੍ਰਿਫ਼ਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦੇਸ਼ ਭਰ ਵਿੱਚ ਮਜ਼ਦੂਰਾਂ, ਵਪਾਰੀਆਂ, ਟਰਾਂਸਪੋਰਟਰਾਂ, ਕਾਰੋਬਾਰੀਆਂ, ਵਿਦਿਆਰਥੀਆਂ, ਨੌਜਵਾਨਾਂ, ਸਾਰੀਆਂ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਬੰਦ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਪਰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ ਖੁੱਲ੍ਹੇ ਰਹੇ। ਕਿਸਾਨਾਂ ਨੇ ਮੁਲਾਜ਼ਮਾਂ ਨੂੰ ਨਹੀਂ ਰੋਕਿਆ। ਇਸ ਦੌਰਾਨ ਤਾਮਿਲਨਾਡੂ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ। ਤਮਿਲਨਾਡੂ ਵਿੱਚ ਕਿਸਾਨ ਅੰਦੋਲਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਾਂ ਨੂੰ ਤੋੜ ਕੇ ਅੱਗੇ ਵਧੇ। ਪੁਲਿਸ ਨੇ ਕੁੱਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਉੱਥੇ ਹੀ ਹਰਿਆਣਾ ਦੇ ਸੋਨੀਪਤ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਇਕੱਠ ਕਰ ਕੇ ਦਿੱਲੀ ਵੱਲ ਜਾ ਰਹੀ ਮਾਲਗੱਡੀ ਨੂੰ ਰੋਕਿਆ। ਕਿਸਾਨਾਂ ਦਾ ਕਹਿਣਾ ਹੈ, “ਅਸੀਂ ਸ਼ਾਂਤੀ ਨਾਲ ਧਰਨਾ ਦੇ ਰਹੇ ਹਾਂ, ਅਸੀਂ ਕਿਸੇ ਕਾਨੂੰਨ ਨੂੰ ਹੱਥ ਵਿੱਚ ਨਹੀਂ ਲਵਾਂਗੇ।” ਭਾਰਤ ਬੰਦ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।