ਬਿਉਰੋ ਰਿਪੋਰਟ – ਕੌਮਾਂਤਰੀ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬਿਆ (Sandeep Nangal Ambia) ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ । ਪੰਜਾਬ ਪੁਲਿਸ ਨੇ ਗੈਂਗਸਟਰ ਪੁਨੀਤ ਜਲੰਧਰ,ਨਰਿੰਦਰ ਲੱਲੀ ਅਤੇ ਉਸ ਦੇ 4 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ । ਇੰਨਾਂ ‘ਤੇ ਦਿੱਲੀ,ਪੰਜਾਬ ਅਤੇ ਰਾਜਸਥਾਨ ਸਮੇਤ ਕਈ ਸੂਬਿਆਂ ਵਿੱਚ 12 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਇਲਜ਼ਾਮ ਹਨ ।
ਪੁਲਿਸ ਨੇ ਅਮਨ ਨਗਰ ਦੇ ਰਹਿਣ ਵਾਲੇ ਪੁਨੀਤ ਸ਼ਰਮਾ ਉਰਫ਼ ਪੁਨੀਤ ਜਲੰਧਰ,ਜਲੰਧਰ ਦੇ ਪ੍ਰੀਤ ਨਗਰ ਦੇ ਰਹਿਣ ਵਾਲੇ ਨਰਿੰਦਰ ਸ਼ਰਮਾ ਉਰਫ ਨਰਿੰਦਰ ਲੱਲੀ,ਪੰਜਾਬ ਦੇ ਰਹਿਣ ਵਾਲੇ ਗੋਰੀ ਚੀਟੀਵਿੰਡ,ਸ਼ਨੂੰ ਮਿਤਾ,ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ।
ਜੰਡਿਆਲਾ ਤੋਂ ਪੰਜਾਬ ਪੁਲਿਸ ਦੀ ਕਾਉਂਟਰ ਇੰਟੈਲੀਜੈਂਸ ਦੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ । ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘X’ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ ਮੁਲਜ਼ਮਾਂ ਤੋਂ ਪੁਲਿਸ ਨੇ ਗੈਰ ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਹਨ । ਸਾਰੇ ਮੁਲਜ਼ਮ ਮਿਲ ਕੇ ਜਲੰਧਰ ਵਿੱਚ ਆਪਣੀ ਐਂਟੀ ਗੈਂਗ ਦੇ ਗੈਂਗਸਟਰ ਨੂੰ ਮਾਰਨ ਦੀ ਤਿਆਰੀ ਕਰ ਰਹੇ ਸੀ । ਇਸ ਤੋਂ ਪਹਿਲਾਂ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਸੀ ।
ਮੁਲਜ਼ਮ ਹਰਿਆਣਾ ਦੇ ਖਤਰਨਾਕ ਗੈਂਗਸਟਰ ਕੌਸ਼ਲ ਚੌਧਰੀ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਂਟੀ ਚੱਲਣ ਵਾਲੇ ਗੈਂਗ ਦਵਿੰਦਰ ਬੰਬੀਹਾ ਦੇ ਲਈ ਕੰਮ ਕਰਦੇ ਸੀ । ਚੌਧਰੀ ਤੇ ਬੰਬੀਹਾ ਗੈਂਗ ਦਾ ਆਪਸ ਵਿੱਚ ਸਮਝੌਤਾ ਹੈ । ਇਹ ਦੋਵੇ ਮਿਲ ਕੇ ਹੀ ਪੰਜਾਬ ਵਿੱਚ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ।