India Punjab

ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਝੜਪ ਮਾਮਲੇ ‘ਚ ਪੁਲਿਸ ਨੇ 14 ਸ਼ਰਧਾਲੂ ਹਿਰਾਸਤ ‘ਚ ਲਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹੋਲਾ ਮਹੱਲਾ ਦੌਰਾਨ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਹੋਲਾ ਮਹੱਲਾ ਮਨਾ ਰਹੇ ਸਿੱਖ ਸ਼ਰਧਾਲੂਆਂ ਦੀ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਪੁਲਿਸ ਨੇ 14 ਸ਼ਰਧਾਲੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਮਾਮਲੇ ਵਿੱਚ ਜ਼ਿਲ੍ਹਾ ਨਾਂਦੇੜ ਦੇ ਥਾਣਾ ਵਜ਼ੀਰਾਵਾਦ ਵਿੱਚ 64 ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ।

ਦੱਸ ਦਈਏ ਕਿ ਹਰ ਸਾਲ ਦੀ ਤਰ੍ਹਾਂ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਹੋਲਾ-ਮਹੱਲਾ ਮੌਕੇ ਨਿਕਲਣ ਵਾਲੀ ਇੱਕ ‘ਹੱਲਾ ਬੋਲ’ ਨਾਂ ਦੀ ਯਾਤਰਾ ਨੂੰ ਇਸ ਵਾਰ ਪ੍ਰਸ਼ਾਸਨ ਨੇ ਕਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕੱਢਣ ਦੀ ਆਗਿਆ ਨਹੀਂ ਦਿੱਤੀ, ਜਿਸ ਤੋਂ ਬਾਅਦ ਇਹ ਘਟਨਾ ਵਾਪਰੀ। ਕੁੱਝ ਨੌਜਵਾਨਾਂ ‘ਤੇ ਗੁਰਦੁਆਰਾ ਸਾਹਿਬ ਦੇ ਅੱਗੇ ਲੱਗੇ ਬੈਰੀਕੇਡ ਤੋੜਨ ਅਤੇ ਪੁਲਿਸ ਮੁਲਾਜ਼ਮਾਂ ਦੇ ਕੁੱਟਮਾਰ ਦੇ ਨਾਲ-ਨਾਲ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਇਲਜ਼ਾਮ ਲੱਗੇ ਹਨ।