The Khalas Tv Blog Punjab ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗਿਰੋਹ ਦੇ ਦੋ ਮੈਂਬਰ ਕੀਤਾ ਗ੍ਰਿਫਤਾਰ
Punjab

ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗਿਰੋਹ ਦੇ ਦੋ ਮੈਂਬਰ ਕੀਤਾ ਗ੍ਰਿਫਤਾਰ

ਐਸ.ਏ.ਐਸ.ਨਗਰ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ, ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵਿਟ ਕਰ ਜਾਣਕਾਰੀ ਦਿੰਦਿਆ ਦੱਸਿਆ ਕਿ ਪੁਲਿਸ ਨੇ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਮਰੀਕਾ ਸਥਿਤ ਗੁਰਦੇਵ ਸਿੰਘ ਉਰਫ ਜੱਸਲ ਗਿਰੋਹ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਹਿਚਾਣ ਅਜੈਪਾਲ ਅਤੇ ਸ਼ਰਨ ਉਰਫ ਸੰਨੀ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਸੰਨੀ ਲੰਡਾ ਗੈਂਗ ਦਾ ਮੁੱਖ ਹਥਿਆਰ ਸਪਲਾਇਰ ਸੀ। ਉਹ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ‘ਚ ਸਪਲਾਈ ਕਰਦਾ ਸੀ।

ਇਨ੍ਹਾ ਕੋਲੋ 20 ਜਿੰਦਾ ਰੌਂਦ ਸਮੇਤ 7 ਨਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਟੀਮਾਂ ਪੂਰੇ ਨੈਟਵਰਕ ਦਾ ਪਤਾ ਲਗਾਉਣ ਅਤੇ ਸਪਲਾਈ ਲੜੀ ਦੀ ਪਛਾਣ ਕਰਨ ਲਈ ਸਾਰੇ ਯਤਨ ਕਰ ਰਹੀਆਂ ਹਨ ਤਾਂ ਜੋ ਇਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ – ਅਦਾਕਾਰ ਕੰਵਲਜੀਤ ਸਿੰਘ ਦੇ ਘਰ ਨੂੰ ਲੱਗੀ ਅੱਗ, ਖੁਦ ਦਿੱਤੀ ਜਾਣਕਾਰੀ

 

Exit mobile version