ਬਿਉਰੋ ਰਿਪੋਰਟ – ਬੀਤੇ ਦਿਨ ਪੁਲਿਸ ਨੇ ਸੰਗਰੂਰ ਵਿਚ ਵੱਡੀ ਕਾਰਵਾਈ ਕੀਤੀ ਹੈ। ਡੀਸੀ ਦਫਤਰ (DC Office Sangrur) ਦੇ ਬਾਹਰ ਬੈਠੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕਾਂ ਦੇ ਆਗੂ ਜੌਨੀ ਸਿੰਗਲਾ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਦੱਸ ਦੇਈਏ ਕਿ ਜੌਨੀ ਸਿੰਗਲਾ ਆਪਣੀਆਂ ਮੰਗਾਂ ਦੇ ਹੱਕ ਵਿੱਚ ਭੁੱਖ ਹੜਤਾਲ ’ਤੇ ਬੈਠੇ ਹੋਏ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਧਿਆਪਕ ਯੂਨੀਅਨ ਦੇ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨ ਕਰ ਰਹੇ ਲੋਕਾਂ ਅਧਿਆਪਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਚੋਣ ਵਾਅਦੇ ਪੂਰੇ ਨਾ ਕਰਨ ਦਾ ਇਲਜ਼ਾਮ ਲਗਾਇਆ ਹੈ। ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਰਾਤ 11 ਵਜੇ ਸਾਰੇ ਟੈਂਟ ਵਿੱਚ ਸੌਂ ਰਹੇ ਸਨ। ਇਸ ਦੌਰਾਨ 150 ਦੇ ਕਰੀਬ ਪੁਲੀਸ ਮੁਲਾਜ਼ਮ ਪੁੱਜੇ ਅਤੇ ਭੁੱਖ ਹੜਤਾਲ ’ਤੇ ਬੈਠੇ ਜੌਨੀ ਸਿੰਗਲਾ ਨੂੰ ਚੁੱਕ ਕੇ ਲੈ ਗਏ। ਜਦੋਂ ਅਧਿਆਪਕਾਂ ਨੇ ਪੁਲਿਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਹੱਥੋਪਾਈ ਕੀਤੀ ਗਈ। ਪੁਲਿਸ ਨੇ ਵੀਡੀਓ ਬਣਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਦੇ ਮੋਬਾਈਲ ਫੋਨ ਵੀ ਖੋਹ ਲਏ। ਹਾਲਾਂਕਿ ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ – ਜਗਜੀਤ ਸਿੰਘ ਡੱਲੇਵਾਲ ਦੀ ਲੋਕਾਂ ਨੂੰ ਖਾਸ ਅਪੀਲ!