The Khalas Tv Blog Punjab ਪਠਾਨਕੋਟ ‘ਚ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ
Punjab

ਪਠਾਨਕੋਟ ‘ਚ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ

Punjab Police

ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਪਹਿਲਾਂ ਹੀ ਪੁਲਿਸ ਅਲਰਟ ਉੱਤੇ ਹੈ। ਕਿਉਂਕਿ ਕੁਝ ਦਿਨ ਪਹਿਲਾਂ ਸਰਹੱਦੀ ਇਲਾਕਿਆਂ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਗਿਆ ਸੀ। ਇਸ ਨੂੰ ਲੈ ਕੇ ਪੰਜਾਬ ਪੁਲਿਸ ਦੇ ਨਾਲ-ਨਾਲ ਦੇਸ਼ ਦੀਆਂ ਏਜੰਸੀਆਂ ਵੀ ਸਰਗਰਮ ਹੋ ਗਈਆਂ ਸਨ। ਬੀਤੀ ਰਾਤ ਵੀ ਜੰਮੂ ਅਤੇ ਕਸ਼ਮੀਰ ਦੇ ਬਾਰਡਰ ‘ਤੇ ਜੰਮੂ ਕਸ਼ਮੀਰ ਵਾਲੇ ਪਾਸੇ ਕੁੱਝ ਸ਼ੱਕੀ ਲੋਕ ਵੇਖੇ ਗਏ ਸਨ। ਇਸ ਨੂੰ ਲੈ ਕੇ ਪੰਜਾਬ ਪੁਲਿਸ ਇਕ ਵਾਰ ਫਿਰ ਐਕਟਿਵ ਹੋ ਗਈ ਹੈ। ਇਸ ਸਬੰਧੀ ਪੁਲਿਸ ਅਤੇ ਵੱਖ-ਵੱਖ ਸੁਰੱਖਿਆ ਏਜੰਸੀਆਂ ਦੇ ਨਾਲ ਪਠਾਨਕੋਟ ਜ਼ਿਲ੍ਹੇ ਵਿੱਚ ਸਰਹੱਦੀ ਇਲਾਕਿਆਂ ਵਿੱਚ ਸਰਚ ਅਪਰੇਸ਼ਨ ਚਲਾਇਆ ਗਿਆ ਹੈ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੱਕੀਆਂ ਨੂੰ ਦੇਖੇ ਜਾਣ ਤੋਂ ਬਾਅਦ ਪੁਲਿਸ ਪੂਰੀ ਤਰ੍ਹਾਂ ਨਾਲ ਐਕਟਿਵ ਹੈ ਅਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਕੁੱਲ 16 ਟੀਮਾਂ ਬਣਾ ਕੇ ਸਰਚ ਕੀਤੀ ਜਾ  ਰਹੀ ਹੈ। ਇਹ ਟੀਮਾਂ ਜੰਮੂ ਕਸ਼ਮੀਰ ਅਤੇ ਪਾਕਿਸਤਾਨ ਦੇ ਨਾਲ ਲਗਦੀ ਸਰਹੱਦ ਉੱਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ ਇਸ ਕਰਕੇ ਪੁਲਿਸ ਪੂਰੀ ਤਰ੍ਹਾਂ ਮੁਸਤੈਦੀ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ –  ਥੱਪੜ ਕਾਂਡ ਤੋਂ ਬਾਅਦ ਪੰਜਾਬੀਆਂ ‘ਤੇ ਹੋ ਰਹੇ ਹਮਲਿਆਂ ਦੇ ਕੰਗਨਾ ਦਾ ਵੱਡਾ ਬਿਆਨ! ਇਸ ਵਾਰ ਵਿਵਾਦਿਤ ਨਹੀਂ ਪਿਆਰ ਭਰਿਆ!

 

 

Exit mobile version