The Khalas Tv Blog Punjab ਜਲੰਧਰ ਵਿੱਚ ਪੁਲਿਸ ਮੁਕਾਬਲਾ, ਹਥਿਆਰ ਸਪਲਾਈ ਕਰਨ ਗਿਆ ਸੀ ਮੁਲਜ਼ਮ
Punjab

ਜਲੰਧਰ ਵਿੱਚ ਪੁਲਿਸ ਮੁਕਾਬਲਾ, ਹਥਿਆਰ ਸਪਲਾਈ ਕਰਨ ਗਿਆ ਸੀ ਮੁਲਜ਼ਮ

ਅੱਜ ਸਵੇਰੇ ਜਲੰਧਰ ਦਿਹਾਤੀ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਨੇ ਇੱਕ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜੋ ਹਥਿਆਰ ਸਪਲਾਈ ਕਰਨ ਲਈ ਬਾਈਕ ‘ਤੇ ਜਾ ਰਿਹਾ ਸੀ। ਖੁਦ ਨੂੰ ਫਸਿਆ ਦੇਖ ਕੇ ਦੋਸ਼ੀ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ।

ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਕਾਰਨ ਦੋਸ਼ੀ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਜਦੋਂ ਪੁਲਿਸ ਨੇ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਸਵੈ-ਰੱਖਿਆ ਵਿੱਚ ਗੋਲੀ ਚਲਾਈ, ਜੋ ਦੋਸ਼ੀ ਦੀ ਲੱਤ ਵਿੱਚ ਲੱਗੀ। ਉਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਨਈਅਰ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਿਸ ਦੇ ਅਨੁਸਾਰ, ਸਾਜਨ ਨਈਅਰ ਵਿਰੁੱਧ ਪਹਿਲਾਂ ਹੀ 20 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਡਕੈਤੀ, ਹਥਿਆਰਾਂ ਦੀ ਤਸਕਰੀ ਅਤੇ ਗੰਭੀਰ ਅਪਰਾਧ ਸ਼ਾਮਲ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਜਨ ਨਈਅਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ। ਪੁਲਿਸ ਹੁਣ ਉਸ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਨੂੰ ਅਤੇ ਕਿਉਂ ਸਪਲਾਈ ਕਰ ਰਿਹਾ ਸੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸਦੇ ਨੈੱਟਵਰਕ ਦੀ ਜਾਂਚ ਜਾਰੀ ਹੈ।

Exit mobile version