ਮਾਨਸਾ ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਐਨਕਾਉਂਟਰ ਹੋਇਆ ਹੈ। ਜਿਸ ਚ ਇਕ ਗੈਂਗਸਟਰ ਦੇ ਜਖਮੀ ਹੋਇਆ ਹੈ ਪਰ ਫਿਲਹਾਲ ਪੁਲਿਸ ਇਸ ਬਾਰੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਹੈ। ਸਿੱਧੂ ਮੂਸੇ ਵਾਲਾ ਦੇ ਕਰੀਬੀ ਸਾਥੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਚ ਪੁਲਿਸ ਨੇ ਕਾਰਵਾਈ ਕਰਦਿਆਂ ਕਈ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਸੀ ਤੇ ਅੱਜ ਜਦੋਂ ਉਨ੍ਹਾਂ ਨੂੰ ਹਥਿਆਰ ਬਰਾਮਦ ਕਰਨ ਲਈ ਲਿਜਾਇਆ ਗਿਆ ਤਾਂ ਗੈਂਗਸਟਰਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਦੇ ਵਿਚ ਇਕ ਗੈਂਗਸਟਰ ਜਖਮੀ ਹੋਇਆ ਹੈ।
![](https://khalastv.com/wp-content/uploads/2025/02/Police-encounter-in-Mansa.jpg)