Punjab

ਮੋਗਾ ‘ਚ ਪੁਲਿਸ ਮੁਕਾਬਲਾ: ਬੰਬੀਹਾ ਗੈਂਗ ਦੇ ਗੈਂਗਸਟਰਾਂ ਨਾਲ ਕਰਾਸ ਫਾਇਰਿੰਗ 3 ਗੈਂਗਸਟਰ ਗ੍ਰਿਫਤਾਰ….

Police encounter in Moga: Cross firing with gangsters of Bambiha gang, 3 gangsters arrested....

ਪੰਜਾਬ ਦੇ ਮੋਗਾ ਵਿਖੇ ਅੱਜ ਪੁਲਿਸ ਅਤੇ ਨਾਮੀ ਗੈਂਗ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਤੋਂ ਬਾਅਦ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਗੈਂਗਸਟਰਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਇਹ ਮੁਕਾਬਲਾ ਪਿੰਡ ਦੌਧਰ ਵਿੱਚ ਹੋਇਆ।

ਜਾਣਕਾਰੀ ਮੁਤਾਬਕ ਇਹ ਮੁਕਾਬਲਾ ਪੈਟਰੋਲ ਪੰਪ ਨੇੜੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਗੈਂਗਸਟਰ ਬਾਈਕ ‘ਤੇ ਸਵਾਰ ਸਨ। ਨਾਕਾਬੰਦੀ ਦੌਰਾਨ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਦੀਆਂ ਗੱਡੀਆਂ ’ਤੇ ਵੀ ਗੋਲੀਆਂ ਚਲਾਈਆਂ ਗਈਆਂ। CIA ਸਟਾਫ਼ ਮੋਗਾ ਨੇ ਇਹ ਕਾਰਵਾਈ ਕੀਤੀ ਹੈ।

ਇਸ ਤੋਂ ਪਹਿਲਾਂ ਕੱਲ੍ਹ ਸ਼ਨੀਵਾਰ ਨੂੰ ਮੋਹਾਲੀ ਅਤੇ ਪਟਿਆਲਾ ਵਿੱਚ ਐਨਕਾਊਂਟਰ ਹੋਏ ਸਨ। ਪੁਲਿਸ ਨੇ ਗੈਂਗਸਟਰ ਪ੍ਰਿੰਸ ਅਤੇ ਕਰਨਜੀਤ ਨੂੰ ਮੋਹਾਲੀ ਵਿੱਚ ਘੇਰ ਲਿਆ। ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ‘ਚ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ ਅਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

ਪਟਿਆਲਾ ‘ਚ ਗੈਂਗਸਟਰ ਮਲਕੀਤ ਚਿੱਟਾ ਦਾ ਐਨਕਾਊਂਟਰ ਹੋਇਆ ਹੈ। ਉਹ ਬਾਈਕ ‘ਤੇ ਜਾ ਰਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ ਉਸਨੂੰ ਫੜ ਲਿਆ ਗਿਆ। ਦੱਸ ਦੇਈਏ ਕਿ CM ਭਗਵੰਤ ਮਾਨ ਨੇ ਕਿਹਾ ਸੀ ਕਿ ਜੇਕਰ ਕੋਈ ਸੂਬੇ ਵਿੱਚ ਲੁੱਟ ਕਰਦਾ ਹੈ ਤਾਂ ਉਸ ਨੂੰ ਇਹ ਗੱਲ ਧਿਆਨ ਵਿੱਚ ਰੱਖਣੀ ਚਾਹੀਦੀ ਹੈ ਕਿ ਪਤਾ ਨਹੀਂ ਉਹ ਅਗਲੇ ਚੌਕ ਤੱਕ ਪਹੁੰਚ ਸਕੇਗਾ ਜਾਂ ਨਹੀਂ।

ਇਸ ਤੋਂ ਪਹਿਲਾਂ ਕੱਲ੍ਹ ਸ਼ਨੀਵਾਰ ਨੂੰ ਮੋਹਾਲੀ ਅਤੇ ਪਟਿਆਲਾ ਵਿੱਚ ਐਨਕਾਊਂਟਰ ਹੋਏ ਸਨ। ਪੁਲਿਸ ਨੇ ਗੈਂਗਸਟਰ ਪ੍ਰਿੰਸ ਅਤੇ ਕਰਨਜੀਤ ਨੂੰ ਮੋਹਾਲੀ ਵਿੱਚ ਘੇਰ ਲਿਆ। ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ‘ਚ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ ਅਤੇ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਪਟਿਆਲਾ ‘ਚ ਗੈਂਗਸਟਰ ਮਲਕੀਤ ਚਿੱਟਾ ਦਾ ਐਨਕਾਊਂਟਰ ਹੋਇਆ ਹੈ। ਉਹ ਬਾਈਕ ‘ਤੇ ਜਾ ਰਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ ਉਸਨੂੰ ਫੜ ਲਿਆ ਗਿਆ।