Punjab

ਸਿੱਧੂ ਮੂਸੇ ਵਾਲਾ ਦੇ ਨਜ਼ਦੀਕੀ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ ਆਏ ਪੁਲਿਸ ਅੜਿੱਕੇ

ਬਿਉਰੋ ਰਿਪੋਰਟ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਨਜ਼ਦੀਕੀ ਦੇ ਘਰ ‘ਤੇ ਫਾਇਰਿੰਗ ਕਰਕੇ 30 ਲੱਖ ਦੀ ਫਿਰੌਤੀ ਮੰਗਣ ਵਾਲਿਆਂ ਦੇ ਖਿਲਾਫ ਮਾਨਸਾ ਪੁਲਿਸ ਨੇ 7 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ। ਕੁਝ ਦਿਨ ਪਹਿਲਾਂ ਸਿੱਧੂ ਦੇ ਨਜ਼ਦੀਕੀ ਦੇ ਘਰ ਹਮਲਾ ਕਰਕੇ ਇਕ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਫਿਰੌਤੀ ਮੰਗੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ 7 ਖਿਲਾਫ ਮਾਮਲਾ ਦਰਜ ਕਰਕੇ ਤਿੰਨ ਨੂੰ ਗ੍ਰਿਫਤਾਰ ਕਰਕੇ ਅੱਜ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਹੈ। ਅਦਾਲਤ ਨੇ ਸੁਣਵਾਈ ਕਰਦਿਆਂ ਇੰਨਾਂ ਤਿੰਨਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ।

ਇਹ ਵੀ ਪੜ੍ਹੋ – ਡੱਲੇਵਾਲ ਦਾ ਮਰਨ ਵਰਤ ਲਗਾਤਾਰ ਜਾਰੀ