‘ਦ ਖ਼ਾਲਸ ਬਿਊਰੋ : ਪਟਿਆਲਾ ਦੇ ਇਕ ਮੰਦਰ ਵਿੱਚ ਦੋ ਵਿਅਕਤੀਆਂ ਦੀ ਮੌ ਤ ਹੋ ਗਈ। ਮੌ ਤਾਂ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਜੇ ਲ੍ਹ ਰੋਡ ਦੇ ਨੇੜੇ ਹਨੂੰਮਾਨ ਮੰਦਰ ਵਿੱਚ ਪਿਛਲੇ 15-20 ਸਾਲਾਂ ਤੋਂ ਸੇਵਾ ਕਰ ਰਹੇ 2 ਵਿਅਕਤੀਆਂ ਦੀ ਮੌ ਤ ਹੋ ਗਈ ਹੈ। ਇਨ੍ਹਾਂ ਵਿੱਚ ਇਕ ਵਿਅਕਤੀ ਦੇ ਬੱਚੇ ਹਨ ਜਦੋਂ ਕਿ ਇਕ ਸੰਨਿਆਸੀ ਸੀ। ਸੇਵਾਦਾਰਾਂ ਦੀ ਮੌ ਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੰਦਰ ਵਿੱਚ ਦਬਾਉਣ ਦੇ ਲਈ ਕ ਬਰਾਂ ਪੁੱਟੀਆਂ ਜਾ ਰਹੀਆਂ ਸਨ। ਇਸ ਘਟ ਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਡੀਐਸਪੀ ਮੋਹਿਤ ਅਗਰਵਾਲ ਨੇ ਦੱਸਿਆ ਕਿ 2 ਵਿਅਕਤੀਆਂ ਦੀ ਮੌ ਤ ਹੋਣ ਦਾ ਪਤਾ ਚਲਿਆ ਤਾਂ ਮੌਕੇ ਉਤੇ ਪਹੁੰਚ ਗਏ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮ੍ਰਿ ਤਕਾਂ ਦੇ ਪਰਿਵਾਰ ਨੂੰ ਬੇਨਤੀ ਕੀਤੀ ਗਈ ਸੀ ਕਿ ਪੋਸਟਮਾਰਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲਾ ਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਫੋਰੈਂਸਿਕ ਟੀਮ ਵੀ ਮੌਕੇ ਉਤੇ ਪਹੁੰਚ ਗਈ।ਇਸ ਮਗਰੋਂ ਦੋਵਾਂ ਹੀ ਵਿਅਕਤੀਆਂ ਦੀਆਂ ਲਾ ਸ਼ਾਂ ਨੂੰ ਮੋਰਚਰੀ ਘਰ ਵਿਖੇ ਪੋਸਟਮਾਰਟਮ ਦੇ ਲਈ ਭੇਜਿਆ ਗਿਆ। ਡੀਐਸਪੀ ਨੇ ਕਿਹਾ ਕਿ “ਹਾਲੇ ਤੱਕ ਕੁਝ ਵੀ ਨਹੀਂ ਦੱਸ ਸਕਦੇ ਕੀ ਇਹ ਮੌ ਤ ਅਚਾਨਕ ਹੋਈ ਹੈ ਜਾਂ ਕੋਈ ਹਾਦਸਾ ਹੈ ਫਿਲਹਾਲ ਇਹ ਇਕ ਜਾਂਚ ਦਾ ਵਿਸ਼ਾ ਹੈ।”