The Khalas Tv Blog Punjab ਲੁਧਿਆਣਾ ‘ਚ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪੁਲਿਸ ਦੀ ਇਸ ਨਵੀਂ ਜੇਲ੍ਹ ‘ਚ ਜਾਣ ਲਈ ਹੋ ਜਾਣ ਤਿਆਰ
Punjab

ਲੁਧਿਆਣਾ ‘ਚ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪੁਲਿਸ ਦੀ ਇਸ ਨਵੀਂ ਜੇਲ੍ਹ ‘ਚ ਜਾਣ ਲਈ ਹੋ ਜਾਣ ਤਿਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਪੁਲਿਸ ਨੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਉਨ੍ਹਾਂ ਲਈ ਇੱਕ ਖੁੱਲ੍ਹੀ ਗਰਾਊਂਡ ਵਿੱਚ ਬਣਾਈ ਗਈ ਖੁੱਲ੍ਹੀ ਜੇਲ੍ਹ ਵਿੱਚ ਬਿਠਾ ਕੇ ਉਨ੍ਹਾਂ ਨੂੰ ਸੋਸ਼ਲ ਡਿਸਟੈਂਸਿੰਗ ਦਾ ਪਾਠ ਪੜਾਇਆ। ਪੁਲਿਸ ਨੇ ਉਨ੍ਹਾਂ ਲੋਕਾਂ ਦੇ ਹੱਥਾਂ ਨੂੰ ਸੈਨੇਟਾਈਜ਼ ਕੀਤਾ। ਲੁਧਿਆਣਾ ਪੁਲਿਸ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਕੁੱਝ ਤਸਵੀਰਾਂ ਨੂੰ ਸਾਂਝਾ ਕਰਦਿਆਂ ਲਿਖਿਆ ਕਿ ‘ਅਸੀਂ ਮੁਆਫੀ ਚਾਹੁੰਦੇ ਹਾਂ। ਅਸੀਂ ਕਰੋਨਾ ਨਿਯਮਾਂ ਦੀ ਪਾਲਣਾ ਕਰ ਰਹੇ ਹਾਂ ਅਤੇ ਆਪਣੇ ਪਰਿਵਾਰਾਂ ਨੂੰ ਬਚਾ ਰਹੇ ਹਾਂ।’  

ਪੁਲਿਸ ਨੇ ਇਹ ਬਿਆਨ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਆਪਣੀ ਗਲਤੀ ਦਾ ਅਹਿਸਾਸ ਦਿਵਾਉਣ ਲਈ ਦਿੱਤਾ ਹੈ। ਲੁਧਿਆਣਾ ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਲੁਧਿਆਣਾ ਵਿੱਚ ਚਾਰ ਖੁੱਲ੍ਹੀਆਂ ਜੇਲ੍ਹਾਂ ਬਣਾਈਆਂ ਗਈਆਂ ਹਨ। ਜੋ ਲੋਕ ਕਰੋਨਾ ਨਿਯਮਾਂ ਦੀ ਉਲੰਘਣਾ ਕਰਨਗੇ, ਉਨ੍ਹਾਂ ਨੂੰ ਇਨ੍ਹਾਂ ਜੇਲ੍ਹਾਂ ਵਿੱਚ ਲਿਜਾਇਆ ਜਾਵੇਗਾ।

Exit mobile version