ਚੰਡੀਗੜ੍ਹ : ਕੇਂਦਰ ਸ਼ਾਸਤ ਪ੍ਰਦੇਸ਼ ਤੇ ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਨੂੰ ਨਵਾਂ SSP ਮਿਲ ਗਿਆ ਹੈ।ਪੁਲਿਸ ਅਧਿਕਾਰੀ ਕੰਵਰਦੀਪ ਕੌਰ ਦੀ ਚੰਡੀਗੜ੍ਹ ਦੀ ਨਵੀਂ SSP ਵੱਜੋਂ ਨਿਯੁਕਤੀ ਹੋਈ ਹੈ। ਕੰਵਰਦੀਪ ਕੌਰ ਪੰਜਾਬ ਕੈਡਰ ਦੀ 2013 ਬੈਚ ਦੀ IPS ਅਫ਼ਸਰ ਹਨ ਤੇ ਇਸ ਤੋਂ ਪਹਿਲਾਂ ਜਿਲ੍ਹਾ ਫਿਰੋਜ਼ਪੁਰ ਦੀ SSP ਵਜੋਂ ਸੇਵਾਵਾਂ ਨਿਭਾ ਰਹੇ ਸਨ।
ਪਿਛਲੇ ਦਿਨੀਂ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਅੱਗੇ ਮਸਲਾ ਰੱਖਿਆ ਸੀ ।ਦੱਸ ਦਈਏ ਕਿ ਉਨ੍ਹਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਕੀਤੀ ਗਈ ਹੈ। ਇਸ ਦੇ ਲਈ ਤਿੰਨ ਨਾਵਾਂ ਦਾ ਪੈਨਲ ਤਿਆਰ ਕਰਕੇ ਭੇਜਿਆ ਗਿਆ ਸੀ। ਜਿਸ ਵਿਚ ਉਸ ਦਾ ਨਾਂ ਫਾਈਨਲ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਇੱਥੇ ਕੁਲਦੀਪ ਚਾਹਲ ਨੂੰ ਨਿਯੁਕਤ ਕੀਤਾ ਗਿਆ ਸੀ। ਜਿਸ ਨੂੰ ਰਾਜਪਾਲ ਨਾਲ ਵਿਵਾਦ ਤੋਂ ਬਾਅਦ ਹਟਾ ਦਿੱਤਾ ਗਿਆ ਸੀ।