ਬਿਉਰੋ ਰਿਪੋਰਟ – ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਗਣਤੰਤਰ ਦਿਵਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 27 ਜਨਵਰੀ ਤੱਕ ਪੰਜਾਬ ਵਿੱਚ ਕਿਸੇ ਵੀ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ। ਡੀਜੀਪੀ ਤੋਂ ਬਾਅਦ ਆਈਜੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਇਹ ਹੁਕਮ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸੇ ਵੀ ਪੁਲਿਸ ਕਰਮਚਾਰੀ ਨੂੰ 27 ਜਨਵਰੀ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਸੂਬੇ ਭਰ ਵਿੱਚ 24 ਘੰਟੇ ਚੌਕਸ ਰਹੇਗੀ।
ਇਹ ਵੀ ਪੜ੍ਹੋ – ਐਸਐਸਪੀ ਸਰਕਾਰੀ ਡਾਕਟਰਾਂ ਦੀ ਟੀਮ ਨਾਲ ਪਹੁੰਚੇ ਖਨੌਰੀ, ਕਰਨਗੇ ਚੈਕ ਅੱਪ