‘ਦ ਖ਼ਾਲਸ ਬਿਊਰੋ :- ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਘਰ ਮੁਹਾਲੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਹੈ। ਕ੍ਰਾਈਮ ਬ੍ਰਾਂਚ ਨੇ ਅੰਮ੍ਰਿਤਸਰ ਸਮੇਤ ਛੇ ਥਾਂਵਾਂ ‘ਤੇ ਨਸ਼ਿਆਂ ਦੇ ਮਾਮਲੇ ‘ਚ ਫਸੇ ਮਜੀਠੀਆ ਦੀ ਛਾਪੇਮਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਅਤੇ ਸਥਾਨਕ ਪੁਲਸ ਨੂੰ ਵੀ ਸੂਚਿਤ ਨਹੀਂ ਕੀਤਾ। ਹਾਲਾਂਕਿ, ਰੇਡ ‘ਚ ਟੀਮ ਨੂੰ ਕੋਈ ਸਫਲਤਾ ਨਹੀਂ ਮਿਲੀ।
ਤੁਹਾਨੂੰ ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 10 ਜਨਵਰੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਦੋ ਵਾਰ ਇਹ ਜ਼ਮਾਨਤ ਵਧਾਈ ਗਈ ਪਰ 24 ਜਨਵਰੀ ਦੀ ਦੁਪਹਿਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਬਿਕਰਮ ਮਜੀਠੀਆ ਦੀ ਪਟੀਸ਼ਨ ਰੱਦ ਕਰ ਦਿੱਤੀ। ਇਸ ਤੋਂ ਬਾਅਦ ਬਿਕਰਮ ਮਜੀਠੀਆ ਰੂਪੋਸ਼ ਹੋ ਗਏ ਹਨ। ਅਗਲੇ ਹੀ ਦਿਨ ਅੱਜ ਮੰਗਲਵਾਰ ਸਵੇਰੇ ਪੰਜਾਬ ਦੇ ਅੰਮ੍ਰਿਤਸਰ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਅਤੇ ਹਿਮਾਚਲ ਵਿੱਚ ਕੁੱਲ 6 ਥਾਂਵਾਂ ‘ਤੇ ਕ੍ਰਾਈਮ ਬ੍ਰਾਂਚ ਨੇ ਛਾਪੇਮਾਰੀ ਕੀਤੀ ਹੈ।