The Khalas Tv Blog Punjab ਸਪਾ ਸੈਂਟਰ ‘ਤੇ ਪੁਲਿਸ ਦੀ ਵੱਡੀ ਕਾਰਵਾਈ, ਜਾਣ ਵਾਲੇ ਹੋ ਜਾਣ ਸਾਵਧਾਨ
Punjab

ਸਪਾ ਸੈਂਟਰ ‘ਤੇ ਪੁਲਿਸ ਦੀ ਵੱਡੀ ਕਾਰਵਾਈ, ਜਾਣ ਵਾਲੇ ਹੋ ਜਾਣ ਸਾਵਧਾਨ

ਬਠਿੰਡਾ ਪੁਲਿਸ (Bathinda Police) ਨੇ ਵੱਡੀ ਕਾਰਵਾਈ ਕਰਦਿਆਂ ਸਪਾ ਸੈਂਟਰ ‘ਤੇ ਛਾਪਾ ਮਾਰਿਆ ਹੈ। ਪੁਲਿਸ ਵੱਲੋਂ ਇਸ ਵਿੱਚ ਚਾਰ ਵਿਦੇਸ਼ੀ ਕੁੜੀਆਂ ਅਤੇ ਕੁਝ ਲੜਕਿਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਇਹ ਅਪਰੇਸ਼ਨ 5 ਘੰਟੇ ਤੱਕ ਚਲਾਇਆ ਗਿਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਪੂਰੀ ਤਿਆਰੀ ਨਾਲ ਇਸ ਅਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਰਥ ਸਟੇਟ ਬਲੂਮ ਡੇ ਸੈਲੂਨ ਅਤੇ ਸਪਾ ਸੈਂਟਰ ਦੀਆਂ ਕਈ ਸ਼ਿਕਾਇਤਾ ਪ੍ਰਾਪਤ ਹੋਈਆਂ ਸਨ, ਜਿਸ ਤੋਂ ਬਾਅਦ ਪੁਲਿਸ ਨੇ ਛਾਪਾ ਮਾਰਨ ਦਾ ਫੈਸਲਾ ਕੀਤਾ ਸੀ। ਇਸ ਸਪਾ ਸੈਂਟਰ ਵਿੱਚ ਵਿਦੇਸ਼ੀ ਲੜਕਿਆਂ ਨੂੰ ਕੰਮ ਕਰਨ ਦਾ ਝਾਂਸਾ ਦੇ ਕੇ ਰੱਖਿਆ ਜਾਂਦਾ ਸੀ ਅਤੇ ਅਨੈਤਿਕ ਕੰਮ ਕਰਵਾਇਆ ਜਾਂਦਾ ਸੀ। ਪੁਲਿਸ ਵੱਲੋਂ ਕਾਰਵਾਈ ਕਰਦਿਆਂ 4 ਵਿਦੇਸ਼ੀ ਲੜਕਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸਪਾ ਸੈਂਟਰ ਦੇ ਮਾਲਕ ਅਤੇ ਮੈਨੇਜਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ –  ਹਵਾਈ ਸਫਰ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ, ਇਸ ਏਅਰਲਾਈਨ ‘ਚ ਮਿਲੇਗਾ ਮੁਫਤ ਵਾਈ-ਫਾਈ

 

 

Exit mobile version