The Khalas Tv Blog Punjab ਅੰਮ੍ਰਿਤਸਰ ‘ਚ ਐਕਸਾਈਜ਼ ਵਿਭਾਗ ਅਤੇ ਪੁਲਿਸ ਨੇ ਰੇਡ ਮਾਰ ਕੇ 18 ਹਜ਼ਾਰ ਲੀਟਰ ਨਜਾਇਜ਼ ਸ਼ਰਾਬ ਕੀਤੀ ਬਰਾਮਦ
Punjab

ਅੰਮ੍ਰਿਤਸਰ ‘ਚ ਐਕਸਾਈਜ਼ ਵਿਭਾਗ ਅਤੇ ਪੁਲਿਸ ਨੇ ਰੇਡ ਮਾਰ ਕੇ 18 ਹਜ਼ਾਰ ਲੀਟਰ ਨਜਾਇਜ਼ ਸ਼ਰਾਬ ਕੀਤੀ ਬਰਾਮਦ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਦੇ ਪਿੰਡ ਚੋਗਾਵਾ ਅਤੇ ਬੋਪਾਰਾਏ ‘ਚ  ਐਕਸਾਈਜ਼ ਵਿਭਾਗ ਨੇ ਪੁਲਿਸ ਨਾਲ ਰਲ ਕੇ ਮਾਰੀ ਰੇਡ ਦੌਰਾਨ ਵੱਲੋਂ ਵੱਡੀ ਕਾਮਯਾਬੀ ਮਿਲੀ ਹੈ,  ਰੇਡ ਦੌਰਾਨ ਇਨਾਂ ਦੋਵੇ ਵਿਭਾਗਾਂ ਨੇ ਇਨ੍ਹਾਂ ਪਿੰਡਾਂ ‘ਚੋਂ 18 ਹਜ਼ਾਰ ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਇੱਕ ਹਰੀ ਸਿੰਘ ਨੇ ਦੇ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾਂ ਕਈ ਲੋਕਾਂ ਦੇ ਪਰਚੇ ਦਰਜ ਕੀਤੇ ਜਾ ਰਹੇ ਹਨ, ਪੁਲਿਸ ਵੱਲੋਂ ਅਗਲੀ ਕਾਰਵਾਈ ਜਾਰੀ ਹੈ

 

ਇਸ ਤੋਂ ਇਲਾਵਾਂ ਇਲਾਕੇ ਤਕਰੀਬਨ ਸਾਰੇ ਪਿੰਡਾਂ ਵਿੱਚ ਛਾਪੇਮਾਰੀ ਜਾਰੀ ਹੈ।

 

ਪੰਜਾਬ ਵਿੱਚ ਹੋਈਆਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 125 ਦੇ ਕਰੀਬ ਮੌਤਾਂ ਤੋਂ ਬਾਅਦ ਐਕਸਾਈਜ਼ ਵਿਭਾਗ ਅਤੇ ਪੁਲਿਸ ਵੱਲੋਂ ਲਗਾਤਾਰ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਅਤੇ ਹੁਣ ਤੱਕ 55 ਤੋਂ ਵੱਧ ਲੋਕ ਇਸ ਮਾਮਲੇ ‘ਚ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਅੰਮ੍ਰਿਤਸਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 15 ਦੇ ਕਰੀਬ ਲੋਕਾਂ ਦੀ ਮੌਤ ਹੋਈ ਹੈ।

Exit mobile version