Punjab

ਪੰਜਾਬ ਪੁਲਿਸ ਵੱਲੋਂ 2371 ਟਿਕਾਣਿਆਂ ‘ਤੇ ਛਾਪੇਮਾਰੀ ! 27 ਲੱਖ ਕੈਸ਼ ਬਰਾਮਦ ! ਮੂਸੇਵਾਲਾ ਮਾਮਲੇ ਵਿੱਚ ਸੀ ਮਾਸਟਰ ਮਾਇੰਡ !

ਬਿਉਰੋ ਰਿਪੋਰਟ : ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰ ਮਾਇੰਡ ਵਿੱਚੋ ਇੱਕ ਜੱਗੂ ਭਗਵਾਨਪੁਰੀ ਦੇ ਟਿਕਾਣਿਆਂ ਤੋਂ ਪੁਲਿਸ ਨੇ 27 ਲੱਖ ਰੁਪਏ ਕੈਸ਼ ਅਤੇ ਨਸ਼ਾ ਬਰਾਦਮ ਕੀਤਾ ਹੈ । ਜੱਗੂ ਭਗਵਾਨਪੁਰੀਆਂ ਨੇ ਹੀ ਮੂਸੇਵਾਲਾ ਦੇ ਕਤਲ ਵਿੱਚ 2 ਸ਼ੂਟਰ ਜਗਰੂਪ ਰੂਪਾ ਅਤੇ ਮੰਨੂ ਕੁੱਸਾ ਮੁਹੱਈਆ ਕਰਵਾਏ ਸਨ। ਇੰਨਾਂ ਦੋਵਾਂ ਦਾ ਪੁਲਿਸ ਨੇ ਤਰਨਤਾਰਨ ਵਿੱਚ ਐਂਕਾਉਂਟਰ ਕੀਤਾ ਸੀ । ਹੁਣ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆਂ ਦੇ 2371 ਟਿਕਾਣਿਆਂ ‘ਤੇ ਇੱਕੋ ਦਿਨ ਛਾਪੇਮਾਰੀ ਕੀਤੀ । ਜਿਸ ਤੋਂ ਬਾਅਦ ਪੰਜਾਬ ਪੁਲਿਸ ਦੇ ਹੱਥ ਕੈਸ਼ ਅਤੇ ਹੈਰੋਈਨ ਦੀ ਖੇਪ ਲੱਗੀ ਹੈ ।

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕੀਤੀ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪ ਦਿੱਤੀ।

ਮੰਗਲਵਾਰ ਨੂੰ ਸੂਬੇ ਭਰ ‘ਚ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਜੱਗੂ ਭਗਵਾਨਪੁਰੀਆਂ ਦੇ ਸਾਥੀ ਜੈਪਾਲ ਸਿੰਘ ਉਰਫ਼ ਗੁਮਟਾ ਵਾਸੀ ਨੂੰ ਤਰਨਤਾਰਨ ਤੋਂ ਗ੍ਰਿਫਤਾਰ ਕੀਤਾ ਗਿਆ । ਇਸ ਤੋਂ ਇਲਾਵਾ ਪੁਲਿਸ ਨੇ ਹਰਮਨਦੀਪ ਸਿੰਘ ਉਰਫ਼ ਹਰਮਨ ਜੋ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਸਾਥੀ ਦੱਸਿਆ ਜਾਂਦਾ ਹੈ ਉਸ ਨੂੰ ਵੀ ਨਾਮਜ਼ਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖ਼ੁਫ਼ੀਆ ਸੂਚਨਾ ਜਿਸ ਵਿੱਚ ਪਤਾ ਲੱਗਾ ਕਿ ਜੈਪਾਲ ਗੁਮਟਾ ਅਤੇ ਹਰਮਨਦੀਪ ਸਿੰਘ ਉਰਫ਼ ਹਰਮਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਹੇ ਸਨ । ਤਰਨਤਾਰਨ ਪੁਲਿਸ ਦੀਆਂ ਟੀਮਾਂ ਨੇ ਫੌਰਨ ਨਾਕਾ ਲਗਾ ਕੇ ਜੈਪਾਲ ਗੁਮਟਾ ਨੂੰ ਉਸਦੀ SUV ਮਹਿੰਦਰਾ ਸਕਾਰਪੀਓ ਜਿਸ ਦੀ ਨੰਬਰ ਪਲੇਟ ਨਹੀਂ ਲੱਗੀ ਸੀ ਉਸ ਨੂੰ ਰੋਕਿਆ ਅਤੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਤਰਨਤਾਰਨ ਦੇ ਐਸਐਸਪੀ ਗੁਰਮੀਤ ਚੌਹਾਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਫਰਾਰ ਮੁਲਜ਼ਮ ਹਰਮਨਦੀਪ ਉਰਫ਼ ਹਰਮਨ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਜਾਰੀ ਹੈ। ਮੰਗਲਵਾਰ ਨੂੰ ਛਾਪੇਮਾਰੀ ਦੌਰਾਨ ਪੰਜਾਬ ਪੁਲਿਸ ਦੀਆਂ 409 ਟੀਮਾਂ ਨੇ ਜੱਗੂ ਭਗਵਾਨਪੁਰੀਆ ਦੇ 2371 ਟਿਕਾਣਿਆਂ ਦੇ ਛਾਪੇਮਾਰੀ ਕੀਤੀ ।