The Khalas Tv Blog Punjab ਬਟਾਲਾ ‘ਚ ਚੋਰ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਬਰਾਮਦ ਕੀਤਾ ਕੁਝ ਅਜਿਹਾ , ਬਰਖਾਸਤ ਇੰਸਪੈਕਟਰ ਦਾ ਨਾਂ ਆਇਆ ਸਾਹਮਣੇ
Punjab

ਬਟਾਲਾ ‘ਚ ਚੋਰ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਬਰਾਮਦ ਕੀਤਾ ਕੁਝ ਅਜਿਹਾ , ਬਰਖਾਸਤ ਇੰਸਪੈਕਟਰ ਦਾ ਨਾਂ ਆਇਆ ਸਾਹਮਣੇ

Police recovers AK-56 rifle after tracking thief in Batala The name of the dismissed inspector came out

ਬਟਾਲਾ 'ਚ ਚੋਰ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਬਰਾਮਦ ਕੀਤਾ ਕੁਝ ਅਜਿਹਾ , ਬਰਖਾਸਤ ਇੰਸਪੈਕਟਰ ਦਾ ਨਾਂ ਆਇਆ ਸਾਹਮਣੇ

ਬਟਾਲਾ : ਪੁਲਿਸ ਨੇ ਬਟਾਲਾ ਦੇ ਇੱਕ ਘਰ ਤੋਂ ਏਕੇ-56 ਅਸਾਲਟ ਰਾਈਫਲ ਅਤੇ ਮੈਗਜ਼ੀਨ ਬਰਾਮਦ ਕੀਤਾ ਹੈ। ਇਹ ਰਾਈਫਲ ਪੁਲੀਸ ਨੇ ਚੋਰ ਦੀ ਨਿਸ਼ਾਨਦੇਹੀ ’ਤੇ ਬਰਾਮਦ ਕੀਤੀ ਹੈ। ਜਾਂਚ ਅੱਗੇ ਵਧੀ ਤਾਂ ਬਰਖ਼ਾਸਤ ਇੰਸਪੈਕਟਰ ਨਾਰੰਗ ਸਿੰਘ ਦਾ ਨਾਂ ਸਾਹਮਣੇ ਆਇਆ ਹੈ, ਜੋ ਇਸ ਸਮੇਂ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਹੈ।

ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਪੁਲਿਸ ਨੇ ਪਵਨ ਕੁਮਾਰ ਨਾਂ ਦੇ ਚੋਰ ਨੂੰ ਫੜਿਆ ਸੀ। ਪੁਲਿਸ ਉਸ ਕੋਲੋਂ ਚੋਰੀ ਦੇ ਮਾਮਲਿਆਂ ਵਿੱਚ ਪੁੱਛਗਿੱਛ ਕਰ ਰਹੀ ਸੀ ਤਾਂ ਚੋਰ ਨੇ ਉਨ੍ਹਾਂ ਨੂੰ ਇੱਕ ਏ.ਕੇ.56 ਬਾਰੇ ਵੀ ਜਾਣਕਾਰੀ ਦਿੱਤੀ। ਜਿਸ ਨੂੰ ਉਸ ਨੇ ਬੈਂਕ ਕਲੋਨੀ ਸਥਿਤ ਘਰ ਵਿੱਚ ਛੁਪਾਇਆ ਹੋਇਆ ਸੀ। ਜਦੋਂ ਪੁਲਿਸ ਨੇ ਚੋਰ ਪਵਨ ਨੂੰ ਸਖ਼ਤੀ ਨਾਲ ਪੁੱਛਿਆ ਤਾਂ ਉਸ ਨੇ ਚੋਰੀ ਦੀ ਥਾਂ ਕਾਰ ਵਾਸ਼ਿੰਗ ਸੈਂਟਰ ਦਾ ਨਾਂਅ ਲਿਆ।

ਪਵਨ ਕੁਮਾਰ ਦੀ ਨਿਸ਼ਾਨਦੇਹੀ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕਾਰ ਵਾਸ਼ਿੰਗ ਸੈਂਟਰ ਦੇ ਮਾਲਕ ਦੀਪ ਰਾਜ ਨੂੰ ਹਿਰਾਸਤ ਵਿੱਚ ਲੈ ਲਿਆ। ਦੀਪਰਾਜ ਨੇ ਸਾਰਾ ਭੇਤ ਖੋਲ੍ਹਿਆ ਅਤੇ ਬਰਖਾਸਤ ਇੰਸਪੈਕਟਰ ਨਾਰੰਗ ਸਿੰਘ ਦਾ ਨਾਂ ਸਾਹਮਣੇ ਆਇਆ ਹੈ।

ਦੀਪਰਾਜ ਨੇ ਪੁਲਿਸ ਨੂੰ ਦੱਸਿਆ ਕਿ ਇਹ ਹਥਿਆਰ ਉਸ ਨੂੰ ਜੇਲ੍ਹ ਜਾਣ ਤੋਂ ਪਹਿਲਾਂ ਸਾਬਕਾ ਇੰਸਪੈਕਟਰ ਨਾਰੰਗ ਨੇ ਸੌਂਪਿਆ ਸੀ।

ਸੈਂਟਰਲ ਜੇਲ੍ਹ ਹੁਸ਼ਿਆਰਪੁਰ ਜਾਣ ਤੋਂ ਪਹਿਲਾਂ ਇੰਸਪੈਕਟਰ ਨਾਰੰਗ ਨੇ ਉਸ ਨੂੰ ਏ.ਕੇ.56 ਸੰਭਾਲ਼ ਕੇ ਰੱਖਣ ਲਈ ਦਿੱਤੀ ਸੀ। ਪੁਲਿਸ ਦਾ ਕਹਿਣਾ ਹੈ ਕਿ ਹੁਣ ਬਰਖ਼ਾਸਤ ਇੰਸਪੈਕਟਰ ਨਾਰੰਗ ਨੂੰ ਏ.ਕੇ.56 ਬਾਰੇ ਜਾਣਕਾਰੀ ਹਾਸਲ ਕਰਨ ਲਈ ਪੁੱਛਗਿੱਛ ਲਈ ਲਿਆਂਦਾ ਜਾ ਸਕਦਾ ਹੈ।

 

Exit mobile version