The Khalas Tv Blog India ਔਰਤ ਪਹਿਲਵਾਨਾਂ ਨੂੰ ਤੁਰੰਤ ਸੁਰੱਖਿਆ ਬਹਾਲ ਕਰੇ ਪੁਲਿਸ : ਅਦਾਲਤ
India Sports

ਔਰਤ ਪਹਿਲਵਾਨਾਂ ਨੂੰ ਤੁਰੰਤ ਸੁਰੱਖਿਆ ਬਹਾਲ ਕਰੇ ਪੁਲਿਸ : ਅਦਾਲਤ

ਦਿੱਲੀ : ਪਹਿਲਵਾਨ ਵਿਨੇਸ਼ ਫੋਗਾਟ ਨੇ ਇੱਕ ਵਾਰ ਫਿਰ ਭਾਰਤੀ ਕੁਸ਼ਤੀ ਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਵਿਨੇਸ਼ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਹੈ ਕਿ ਬ੍ਰਿਜ ਭੂਸ਼ਣ ਖ਼ਿਲਾਫ਼ ਗਵਾਹੀ ਦੇਣ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਹਟਾ ਦਿੱਤੀ ਹੈ।

ਫੋਗਾਟ ਨੇ ਇਕ ਪੋਸਟ ‘ਚ ਕਿਹਾ, ”ਦਿੱਲੀ ਪੁਲਸ ਨੇ ਉਨ੍ਹਾਂ ਔਰਤ ਪਹਿਲਵਾਨਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ, ਜੋ ਬ੍ਰਿਜ ਭੂਸ਼ਣ ਖਿਲਾਫ ਅਦਾਲਤ ‘ਚ ਗਵਾਹੀ ਦੇਣ ਜਾ ਰਹੀਆਂ ਹਨ।” ਇਸ ਪੋਸਟ ‘ਚ ਉਨ੍ਹਾਂ ਨੇ ਦਿੱਲੀ ਪੁਲਿਸ ਦੇ ਨਾਲ-ਨਾਲ ਰਾਸ਼ਟਰੀ ਔਰਤ ਕਮਿਸ਼ਨ ਦਾ ਵੀ ਜ਼ਿਕਰ ਕੀਤਾ ਹੈ ਦਿੱਲੀ ਪੁਲਿਸ ਨੇ ਮਹਿਲਾ ਕਮਿਸ਼ਨ ਨੂੰ ਵੀ ਟੈਗ ਕੀਤਾ ਹੈ।

ਦਿੱਲੀ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਇੱਕ ਹੁਕਮ ਜਾਰੀ ਕਰਦੇ ਹੋਏ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਉਹ ਮਹਿਲਾ ਪਹਿਲਵਾਨਾਂ ਨੂੰ ਤੁਰੰਤ ਸੁਰੱਖਿਆ ਬਹਾਲ ਕਰੇ ਜਿਨ੍ਹਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ਦੇ ਖਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਇਹ ਅੰਤਰਿਮ ਹੁਕਮ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪ੍ਰਿਅੰਕਾ ਰਾਜਪੂਤ ਨੇ ਦਿੱਤਾ ਹੈ। ਉਸ ਨੇ ਇਸ ਤੱਥ ਨੂੰ ਧਿਆਨ ਵਿਚ ਰੱਖਿਆ ਕਿ ਪਹਿਲਵਾਨ ਨੂੰ ਕੇਸ ਦੇ ਸਬੰਧ ਵਿਚ ਆਪਣਾ ਬਿਆਨ ਦਰਜ ਕਰਵਾਉਣ ਲਈ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਹੋਣਾ ਜ਼ਰੂਰੀ ਹੈ।

ਅਦਾਲਤ ਤਿੰਨ ਪਹਿਲਵਾਨਾਂ ਦੀ ਤਰਫੋਂ ਸੀਨੀਅਰ ਵਕੀਲ ਰੇਬੇਕਾ ਜੌਹਨ ਦੁਆਰਾ ਪੇਸ਼ ਕੀਤੀਆਂ ਅਰਜ਼ੀਆਂ ‘ਤੇ ਵਿਚਾਰ ਕਰ ਰਹੀ ਸੀ, ਜਿਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਬੁੱਧਵਾਰ ਰਾਤ ਨੂੰ ਅਚਾਨਕ ਉਨ੍ਹਾਂ ਦੀ ਸੁਰੱਖਿਆ ਹਟਾ ਦਿੱਤੀ ਗਈ ਸੀ। ਅਦਾਲਤ ਨੇ ਮੰਗ ਕੀਤੀ ਹੈ ਕਿ ਪੁਲਿਸ ਬਿਨੈਕਾਰਾਂ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈਣ ਦੇ ਆਧਾਰ ਦਾ ਵੇਰਵਾ ਦਿੰਦੇ ਹੋਏ ਸ਼ੁੱਕਰਵਾਰ ਤੱਕ ਇੱਕ ਵਿਆਪਕ ਰਿਪੋਰਟ ਪੇਸ਼ ਕਰੇ।

ਵਿਨੇਸ਼ ਦੇ ਪੋਸਟ ਤੋਂ ਬਾਅਦ ਦਿੱਲੀ ਪੁਲਿਸ ਦਾ ਬਿਆਨ

ਦਿੱਲੀ ਪੁਲਿਸ ਨੇ ਵਿਨੇਸ਼ ਦੀ ਪੋਸਟ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ PSO ਨੂੰ ਫਾਇਰਿੰਗ ਅਤੇ ਟਰੇਨਿੰਗ ਅਭਿਆਸ ਲਈ ਬੁਲਾਇਆ ਸੀ। ਪੁਲਿਸ ਵਿੱਚ ਇਹ ਰੁਟੀਨ ਮਾਮਲਾ ਹੈ। ਦੋਵੇਂ ਲੜਕੀਆਂ ਦੇ PSO  ਵਾਪਸ ਚਲੇ ਜਾ ਚੁੱਕੇ ਹਨ ਜਾਂ ਅੱਜ ਰਾਤ ਪਹੁੰਚ ਜਾਣਗੇ। ਵਿਨੇਸ਼ ਦੀ ਪੋਸਟ ਮੁਤਾਬਕ ਸੁਰੱਖਿਆ ਹਟਾਉਣ ਦੇ ਕੋਈ ਹੁਕਮ ਨਹੀਂ ਹਨ। ਜੇਕਰ ਸੁਰੱਖਿਆ ਕਰਮੀਆਂ ਦੇ ਆਉਣ ‘ਚ ਕੋਈ ਦੇਰੀ ਹੋਈ ਹੈ ਤਾਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਬਾਰੇ ਪਹਿਲਵਾਨਾਂ ਨੂੰ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਦੱਸ ਦੇਈਏ ਕਿ ਬ੍ਰਿਜ ਭੂਸ਼ਣ ‘ਤੇ ਕੁਝ ਭਾਰਤੀ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਆਰੋਪ ਲਾਏ ਸਨ, ਜਿਸ ਦਾ ਮਾਮਲਾ ਅਦਾਲਤ ‘ਚ ਚੱਲ ਰਿਹਾ ਹੈ। ਇਸ ਕੇਸ ਕਾਰਨ ਕੁਝ ਮਹਿਲਾ ਪਹਿਲਵਾਨਾਂ ਨੇ ਵੀ ਅਦਾਲਤ ਵਿੱਚ ਗਵਾਹੀ ਦੇਣੀ ਹੈ। ਹੁਣ ਇਸ ਮਾਮਲੇ ‘ਚ ਵਿਨੇਸ਼ ਨੇ ਐਕਸ ‘ਤੇ ਲਿਖਿਆ – ਜਿਨ੍ਹਾਂ ਮਹਿਲਾ ਪਹਿਲਵਾਨਾਂ ਦੀ ਬ੍ਰਿਜ ਭੂਸ਼ਣ ਦੇ ਖਿਲਾਫ ਕੋਰਟ ‘ਚ ਗਵਾਹੀ ਹੋਣੀ ਹੈ, ਦਿੱਲੀ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਹਟਾ ਦਿੱਤੀ ਹੈ।

Exit mobile version