Punjab

ਗੈਰ-ਕਾ ਨੂੰਨੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਪੁਲਿਸ ਵੱਲੋਂ ਡਰੋਨ ਦੀ ਵਰਤੋਂ ਸ਼ੁਰੂ

‘ਦ ਖ਼ਾਲਸ ਬਿਊਰੋ(ਗੁਲਜਿੰਦਰ ਕੌਰ) : ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਨਿਰਪੱਖ ਅਤੇ ਲਾਲਚ ਮੁਕਤ ਵਿਧਾਨ ਸਭਾ ਚੋਣਾਂ ਕਰਾਉਣ ਲਈ ਅਤੇ ਸਰਹੱਦੀ ਜ਼ਿਲਿਆਂ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲਗਦੇ ਖੇਤਰਾਂ ਵਿੱਚ ਗੈਰ- ਕਾਨੂੰਨੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਤਲਾਸ਼ੀ ਮੁਹਿੰਮ ਵਿੱਚ  ਹੋਰ ਤੇਜੀ ਕਰ ਦਿੱਤੀ ਗਈ ਹੈ । ਇਸ ਕਾਰਵਾਈ  ਵਿੱਚ ਨਾ  ਸਿਰਫ ਸੂਬਾ ਪੁਲਿਸ ਸ਼ਾਮਲ ਹੈ ਸਗੋਂ  ਬੀਐਸਐਫ , ਪੀਏਪੀ, ਸੀਆਈਡੀ ਯੂਨਿਟਾਂ, ਵਿਸ਼ੇਸ਼ ਸ਼ਾਖਾ, ਆਬਕਾਰੀ ਅਤੇ ਕਰ ਵਿਭਾਗ ਅਤੇ ਡੌਗ ਸ ਕੁਐਡ ਟੀਮਾਂ ਦੀ ਸਹਾਇਤਾ ਲਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਡਾਇਰੈਕਟਰ ਵਿ ਜੀਲੈਂਸ ਬਿਊਰੋ -ਕਮ-ਸਟੇਟ ਪੁਲਿਸ ਨੋਡਲ ਅਫਸਰ ਈਸ਼ਵਰ ਸਿੰਘ ਨੇ ਦੱਸਿਆ ਕਿ ਰਵਾਇਤੀ ਤਲਾਸ਼ੀ ਅਭਿਆਨ ਚਲਾਉਣ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਡਰੋਨ ਵੀ ਵਰਤੋਂ ਵਿੱਚ ਲਿਆਂਦੇ ਜਾ ਰਹੇ ਹਨ।ਇਹਨਾਂ ਦੀ ਵਰਤੋਂ ਔਖੀ ਪਹੁੰਚ ਵਾਲੇ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਦਰਿਆਈ ਇਲਾਕਿਆਂ ਵਿੱਚ ਹਵਾਈ ਸਰਵੇਖਣ ਕਰਨ ਲਈ ਕੀਤੀ ਜਾ ਰਹੀ ਹੈ।

 ਉਨਾਂ ਦੱਸਿਆ ਕਿ ਵੱਖ-ਵੱਖ ਥਾਵਾਂ ਜਿਵੇਂ ਕੱਚੀਆਂ ਸੜਕਾਂ ,ਟਿਊਬਵੈੱਲ, ਖੇਤਾਂ ਵਿਚਲੇ ਪੱਧਰ ਕੀਤੀਆਂ ਥਾਵਾਂ, ਪਿੰਡਾਂ ਦੇ ਬਾਹਰ ਸਥਿਤ ਡੇਰਿਆਂ ਵੱਲ ਤ ਲਾਸ਼ੀ ਅਭਿਆਨ ਦੌਰਾਨ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਵਰਣਯੋਗ ਹੈ ਕਿ ਸ਼ਨੀਵਾਰ ਨੂੰ ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਨ ਸ਼ਿਆਂ ਦੀ ਆਮਦ ਨੂੰ ਰੋਕਣ ਲਈ ਇੱਕ ਉੱਚ ਪੱਧਰੀ ਮੀਟਿੰਗ, ਸਟੇਟ ਪੁਲਿਸ ਨੋਡਲ ਅਫਸਰ ,ਰਾਜ ਦੇ ਉਚ ਪੁਲਿਸ ਅਧਿਕਾਰੀਆਂ,ਗੁਆਂਢੀ ਰਾਜਾਂ ਦੇ ਪੁਲਿਸ ਅਧਿਕਾਰੀਆਂ ਅਤੇ ਖੁਫੀਆ ਏਜੰਸੀਆਂ ਨਾਲ ਕੀਤੀ ਗਈ ਸੀ । ਮੀਟਿੰਗ ਦੌਰਾਨ ਡੀਜੀਪੀ ਨੇ ਰਾਜ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਚੋਣਾਂ ਦੇ ਮੱਦੇਨਜ਼ਰ ਨ ਸ਼ਿਆਂ ਅਤੇ ਲੁੱ ਟ-ਖੋ ਹ ਪ੍ਰਤੀ ਜੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਲਈ ਸਪੱਸ਼ਟ ਨਿਰਦੇਸ਼ ਦਿੱਤੇ ਸਨ।

ਸਟੇਟ ਪੁਲਿਸ ਨੋਡਲ ਅਫਸਰ ਈਸ਼ਵਰ ਸਿੰਘ ਨੇ ਕਿਹਾ ਕਿ ਮੀਟਿੰਗ ਤੋਂ ਬਾਅਦ ਪੂਰੀ ਪੁਲਿਸ ਇੱਕਜੁਟ ਹੋ ਗਈ ਹੈ ਅਤੇ ਸੂਬੇ ਵਿੱਚ ਪੁਲਿਸ ਦਾ ਇਕ ਚੰਗਾ ਤਾਲਮੇਲ ਬਣਦਾ ਦਿਖਾਈ ਦੇ ਰਿਹਾ ਹੈ।ਹਰੇਕ ਜ਼ਿਲੇ ਵਿੱਚ ਸਾਂਝੀਆਂ ਟਾਸਕ ਫੋ ਰਸਾਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਚੋਣਾਂ ਦੌਰਾਨ ਕੋਈ ਵੀ ਗੈਰ-ਕਾ ਨੂੰਨੀ ਗਤੀਵਿਧੀ ਨਾ ਹੋਵੇ।ਇਸ ਲਈ ਲਈ ਲਗਾਤਾਰ ਛਾ ਪੇਮਾਰੀ ਕੀਤੀ ਜਾ ਰਹੀ ਹੈ। ਇਸੇ ਮੁਸਤੈਦੀ ਕਾਰਣ  ਸੋਮਵਾਰ ਨੂੰ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬਟਾਲਾ ਪੁਲਿਸ ਵੱਲੋਂ ਅੱਲਗ-ਅੱਲਗ, ਨਾਜਾਇ ਜ਼ ਸ਼ ਰਾਬ ਕਾਫ਼ੀ ਮਾਤਰਾ ਵਿੱਚ ਬਰਾਮਦ ਕੀਤੀ ਗਈ ਹੈ।