‘ਦ ਖ਼ਾਲਸ ਬਿਊਰੋ:- ਜਲੰਧਰ ਵਿੱਚ ਅੱਜ ਭਾਜਪਾ ਦੀ ਦਲਿਤ ਇਨਸਾਫ਼ ਯਾਤਰਾ ਦੌਰਾਨ ਪੁਲਿਸ ਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚਾਲੇ ਧੱਕਾ-ਮੁੱਕੀ ਹੋਈ ਹੈ। ਇਸ ਦੌਰਾਨ ਪੁਲਿਸ ਵੱਲੋਂ ਵਿਜੇ ਸਾਂਪਲਾ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਇਸ ਯਾਤਰਾ ‘ਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਪਹੁੰਚੇ ਸਨ। ਇਸ ਯਾਤਰਾ ਨੇ ਸੂਰਿਆ ਇਨਕਲੇਵ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਤੱਕ ਪਹੁੰਚ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਸੀ। ਯਾਤਰਾ ਲਈ ਇਜਾਜ਼ਤ ਨਾ ਲੈਣ ਕਾਰਨ ਇਨ੍ਹਾਂ ਨੂੰ ਸੂਰਿਆ ਐਨਕਲੇਵ ਤੋਂ ਬਾਹਰ ਨਾ ਜਾਣ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਸੀ। ਇਸ ਦੌਰਾਨ ਭਾਜਪਾ ਨੇਤਾਵਾਂ ਤੇ ਪੁਲਿਸ ਦਰਮਿਆਨ ਧੱਕਾ-ਮੁੱਕੀ ਹੋਈ।
ਭਾਜਪਾ ਦੇ ਐੱਸਸੀ ਮੋਰਚੇ ਵੱਲੋਂ ਅੱਜ ਇੱਥੋਂ ਦਲਿਤ ਇਨਸਾਫ਼ ਯਾਤਰਾ ਸ਼ੁਰੂ ਕਰਨ ਵੇਲੇ ਪੁਲਿਸ ਨੇ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਕੁਮਾਰ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਭਾਜਪਾ ਐੱਸਸੀ ਮੋਰਚੇ ਦੇ ਪ੍ਰਧਾਨ ਰਾਜ ਕੁਮਾਰ ਅਟਵਾਲ, ਐੈੱਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਾਜੇਸ਼ ਬਾਘਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇਡੀ ਭੰਡਾਰੀ ਸਣੇ ਕਈ ਹੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।