ਜਲੰਧਰ : ਪੰਜਾਬ ਪੁਲਿਸ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਦੇ ਪਿਮਸ ਹਸਪਤਾਲ ਤੋਂ ਲੈ ਗਈ ਹੈ। ਚਰਚਾ ਹੈ ਕਿ ਉਸਨੂੰ PWD ਰੈਸਟ ਹਾਊਸ ਵਿੱਚ ਰੱਖਿਆ ਗਿਆ ਹੈ।ਕੱਲ ਦੇਰ ਰਾਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਪੁਲਿਸ ਰਾਤ ਨੂੰ ਜਲੰਧਰ ਦੇ ਪਿਮਸ ਹਸਪਤਾਲ ਲੈ ਕੇ ਆਈ ਸੀ। ਹਸਪਤਾਲ ਦੇ ਗੇਟ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ।
ਉੱਥੇ ਹੀ ਅੱਜ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਕਿਸਾਨਾਂ ਨੂੰ ਹਟਾਉਣ ਤੋਂ ਬਾਅਦ, ਕਿਸਾਨ ਅੱਜ ਕੁਰੂਕਸ਼ੇਤਰ ਦੇ ਦੇਵੀ ਲਾਲ ਪਾਰਕ ਵਿੱਚ ਇਕੱਠੇ ਹੋਣਗੇ। ਇਸ ਤੋਂ ਬਾਅਦ, ਉਹ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾਣਗੇ।