Punjab

ਖਾਲਿਸਤਾਨੀ ਨਾਅਰੇ ਲਗਾਉਣ ਵਿਰੁਧ ਪੁਲਿਸ ਨੇ ਕੀਤੀ ਕਾਰਵਾਈ

ਬਿਉਰੋ ਰਿਪੋਰਟ – ਅੰਮ੍ਰਿਤਸਰ ਹਵਾਈ ਅੱਡੇ ‘ਤੇ ਖਾਲਿਸਤਾਨੀ ਨਾਅਰੇ ਲਗਾਉਣ ਵਾਲਿਆਂ ਖਿਲਾਫ ਪੁਲਿਸ ਨੇ ਕਾਰਵਾਈ ਕੀਤੀ ਹੈ। ਅਮਰੀਕਾ ਤੋਂ ਭਾਰਤੀਆਂ ਨੂੰ ਲੈ ਕੇ ਆ ਰਹੇ ਦੂਜੇ ਜਥੇ ਤੋਂ ਪਹਿਲਾ ਕੁਝ ਨੇ ਖਾਲਿਸਤਾਨੀ ਦੇ ਨਾਅਰੇ ਲਗਾਏ ਸਨ। ਮੁਲਜ਼ਮ ਨੇ ਸ਼ਰਾਬ ਦੇ ਨਸ਼ੇ ਵਿਚ ਹਵਾਈ ਅੱਡੇ ਤੇ ਪਹੁੰਚ ਕੇ ਖਾਲਿਸਤਾਨ ਦੇ ਹੱਕ ਵਿਚ ਨਾਅਰੇ ਲਗਾਉਣਗੇ ਸ਼ੁਰੂ ਕਰ ਦਿੱਤੇ ਸਨ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਸੀ ਪਰ ਉਸ ਤੋਂ ਬਾਅਦ ਜ਼ਮਾਨਤ ਉੱਤੇ ਰਿਹਾਅ ਕਰ ਦਿੱਤਾ ਸੀ। ਮੁਲਜ਼ਮ ਦੀ ਪਛਾਣ ਰਾਜਾਸਾਂਸੀ ਵਾਰਡ 13 ਦੇ ਵਸਨੀਕ ਜਗਤਾਰ ਸਿੰਘ ਅਤੇ ਵਰਿੰਦਰ ਸਿੰਘ ਵਜੋਂ ਹੋਈ ਹੈ। 15 ਫਰਵਰੀ ਨੂੰ ਇੱਕ ਅਮਰੀਕੀ ਫੌਜੀ ਜਹਾਜ਼ ਦੂਜੇ ਬੈਚ ਨੂੰ ਲੈ ਕੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਿਆ। ਯਾਤਰੀਆਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਤਤਕਾਲੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਉਸੇ ਦਿਨ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਜਿਸ ਕਾਰਨ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਸਨ।

ਇਹ ਵੀ ਪੜ੍ਹੋ – ਸੋਨੂੰ ਸਾਈਕਲ ਇੰਡਸਟਰੀ ‘ਚ ਲੱਗੀ ਅੱਗ