‘ਦ ਖ਼ਾਲਸ ਬਿਊਰੋ:- ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਮੋਗਾ ਦੇ ਥਾਣੇ ਅਜੀਤਵਾਲ ’ਚ ਮੋਬਾਈਲ ਚੋਰੀ ਦੇ ਸ਼ੱਕ ’ਚ ਦਲਿਤ ਬੱਚਿਆਂ ਨੂੰ ਨਿਰਵਸਤਰ ਕਰ ਕੇ ਉਨ੍ਹਾਂ ‘ਤੇ ਕਹਿਰ ਢਾਹੇ ਜਾਣ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਸਬੰਧਤ ਡੀਐੱਸਪੀ ਨੂੰ 14 ਅਗਸਤ ਨੂੰ ਪ੍ਰਗਤੀ ਰਿਪੋਰਟ ਸਮੇਤ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਕਮਿਸ਼ਨ ਨੇ ਸਥਾਨਕ ਜ਼ਿਲ੍ਹਾ ਡੀਸੀਪੀਓ ਨੂੰ ਵੀ ਬੱਚਿਆਂ ਤੋਂ ਪੁੱਛ ਪੜਤਾਲ ਕਰਕੇ ਰਿਪੋਰਟ ਤਲਬ ਕੀਤੀ ਹੈ।
ਥਾਣਾ ਅਜੀਤਵਾਲ ਵਿੱਚ ਮੋਬਾਈਲ ਚੋਰੀ ਦੇ ਸ਼ੱਕ ’ਚ ਦਲਿਤ ਬੱਚਿਆਂ ਨੂੰ ਏਐੱਸਆਈ ਬਲਵਿੰਦਰ ਸਿੰਘ ਨੇ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਬੱਚਿਆਂ ਨੂੰ ਆਪਣੇ ਕਮਰੇ ਅੰਦਰ ਬੰਦ ਕਰਕੇ ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਬੱਚੇ ਪੂਰੀ ਤਰ੍ਹਾਂ ਨਾਲ ਸਹਿਮੇ ਹੋਏ ਹਨ।