The Khalas Tv Blog Punjab ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ਚ ਦੇਰੀ ਨੂੰ ਲੈ ਕੇ ਸਿਆਸੀ ਸੰਗ੍ਰਾਮ, ਅਕਾਲੀ ਦਲ ਅਤੇ ਕਾਂਗਰਸ ਇੱਕਜੁਟ
Punjab

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ਚ ਦੇਰੀ ਨੂੰ ਲੈ ਕੇ ਸਿਆਸੀ ਸੰਗ੍ਰਾਮ, ਅਕਾਲੀ ਦਲ ਅਤੇ ਕਾਂਗਰਸ ਇੱਕਜੁਟ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਖ਼ਤਮ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ’ਤੇ ਗੰਭੀਰ ਚਿੰਤਾ ਜਾਹਰ ਕਰਦਿਆਂ ਅੱਜ ਵਿਰੋਧੀਆਂ ਇੱਕਠੀਆਂ ਨਜ਼ਰ ਆਈਆਂ। ਸੈਨੇਟ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਡਾ. ਦਲਜੀਤ ਸਿੰਘ ਚੀਮਾ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਤੇ ਹੋਰ ਆਗੂ ਪੰਜਾਬ ਯੂਨੀਵਰਸਿਟੀ ਪੁੱਜੇ। ਇਸੇ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ।

ਇਸ ਮੌਕੇ ਬੋਲਦੇ ਹੋਏ ਡਾ. ਚੀਮਾ ਨੇ ਕਿਹਾ ਕਿ ਪੰਜਾਬੀਆਂ ਦੇ ਪੁਰਾਣੇ ਜ਼ਖ਼ਮਾਂ ’ਤੇ ਮਲ੍ਹਮ ਲਗਾਉਣ ਦੀ ਬਜਾਏ ਮੌਜੂਦਾ ਸਰਕਾਰਾਂ ਉਨ੍ਹਾਂ ਨੂੰ ਹੋਰ ਜ਼ਖ਼ਮ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੰਬੰਧੀ ਅਕਾਲੀ ਦਲ ਦਾ ਸਟੈਂਡ ਹਮੇਸ਼ਾ ਬਿਲਕੁੱਲ ਸਾਫ਼ ਰਿਹਾ ਹੈ। ਅਕਾਲੀ ਨੇ ਕਿਹਾ ਕਿ ਚੋਣਾਂ ’ਚ ਦੇਰੀ ਲੋਕਤੰਤਰ ਦੇ ਖ਼ਿਲਾਫ਼ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਵਿੱਦਿਅਕ ਅਦਾਰਿਆਂ ਨੂੰ ਤਬਾਹ ਕਰਨ ਦੀ ਜੋ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਸ ਵਿਰੁੱਧ ਸਾਨੂੰ ਸਾਰਿਆਂ ਨੂੰ ਇਕੱਠੇ ਖੜੇ ਹੋਣ ਦੀ ਜ਼ਰੂਰਤ ਹੈ ਤੇ ਇਸ ਲਈ ਅਕਾਲੀ ਦਲ ਹਮੇਸ਼ਾ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਗੱਲ ’ਤੇ ਕੇਂਦਰ ਨਾਲ ਸਮਝੌਤਾ ਨਹੀਂ ਕਰਾਂਗੇ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਹੱਕ ਖੋਹਣ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ।

 

Exit mobile version