‘ਦ ਖਾਲਸ ਬਿਉਰੋ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਤੇ ਹੋਏ ਹਮ ਲੇ ਤੋਂ ਬਾਅਦ ਸੋਸ਼ਲ ਮੀਡੀਆ ਤੇ ਬਿਆਨਾਂ ਦਾ ਜਿਵੇਂ ਹੜ ਆ ਗਿਆ ਹੈ। ਇਸ ਘਟਨਾ ਨੂੰ ਲੈ ਕੇ ਸਿਆਸੀ ਤੋਰ ਤੇ ਤਰਥੱਲੀ ਮੱਚ ਗਈ ਹੈ। ਅਰਵਿੰਦ ਕੇਜਰੀਵਾਲ ਵੱਲੋਂ ਕਸ਼ਮੀਰ ਫ਼ਾਈਲਜ਼ ਨਾਂ ਦੀ ਫ਼ਿਲਮ ਨੂੰ ਲੈ ਕੇ ਸੰਸਦ ਵਿੱਚ ਦਿੱਤੇ ਬਿਆਨ ਲਈ ਲਗਾਤਾਰ ਆਲੋਚਨਾ ਦਾ ਸ਼ਿਕਾਰ ਹੋ ਰਹੇ ਹਨ।ਇਸ ਲਈ ਮਾਫ਼ੀ ਦੀ ਮੰਗ ਵੀ ਉੱਠ ਰਹੀ ਹੈ।ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇੱਕ ਤਰਾਂ ਨਾਲ ਸਿੱਧੇ ਹੀ ਭਾਜਪਾ ਤੇ ਇਹ ਇਲਜ਼ਾਮ ਲਗਾਇਆ ਹੈ ਕਿ ਭਾਜਪਾ ਅਰਵਿੰਦ ਕੇਜਰੀਵਾਲ ਦੀ ਜਾਨ ਲੈਣਾ ਚਾਹੁੰਦੀ ਹੈ।
ਇਸ ਸੰਬੰਧੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੋਂ ਟਵੀਟ ਕਰ ਕੇ ਆਪ ਨੇਤਾ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਿਲੀ ਹਾਰ ਤੋਂ ਬਾਅਦ ਭਾਜਪਾ ਘਟੀਆ ਹਰਕਤਾਂ ਤੇ ਉਤਰ ਆਈ ਹੈ।
ਆਪ ਨੇਤਾ ਸੰਜੇ ਸਿੰਘ ਨੇ ਵੀ ਇਸ ਬਾਰੇ ਟਵੀਟ ਕੀਤਾ ਹੈ ਕਿ ਕਸ਼ਮੀਰੀ ਪੰਡਤਾਂ ਦਾ ਤਾਂ ਬਹਾਨਾ ਹੈ ,ਕੇਜਰੀਵਾਲ ਨੂੰ ਜਾਨ ਤੋਂ ਮਰਵਾਉਣਾ ਹੈ।ਉਹਨਾਂ ਆਪਣੇ ਟਵੀਟ ਨਾਲ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਪੋ-ਆਪਣੇ ਟਵੀਟਾਂ ਰਾਹੀਂ ਆਪਣੇ ਵਿਚਾਰ ਸਾਂਝੇ ਕੀਤੇ ਹਨ ।
ਕੈਬਨਿਟ ਮੰਤਰੀ ਮੀਤ ਹੇਅਰ ਨੇ ਤਾਂ ਆਪਣੇ ਟਵੀਟ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫ਼ੇਰੀ ਦੌਰਾਨ ਕਹੇ ਸ਼ਬਦਾਂ ਤੇ ਤੰਜ ਕਸਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੂੰ ਕਹਿਣਾ, “ਕੇਜਰੀਵਾਲ ਬੱਚ ਗਏ”।