Politicians are appealing to the students to remain calm in the Chandigarh University Gharun case

ਸਾਹਿਬਜਾਦਾ ਅਜੀਤ ਸਿੰਘ ਨਗਰ ਮੁਹਾਲੀ ਦੇ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਹੰਗਾਮੇ ਦੀਆਂ ਵੀਡੀਓ ਵਾਇਰਲ ਹੋਈਆਂ ਅਕੇ ਕਿਹਾ ਜਾਣ ਲੱਗਾ ਕਿ ਇੱਥੇ ਹੋਸਟਲ ਦਾ ਵਿੱਚ ਰਹਿੰਦੀਆਂ ਨਹਾਉਦੀਆਂ ਦੀਆਂ ਵੀਡੀਓ ਵਾਇਰਲ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਕਰੀਬ ਸੱਤ-ਅੱਠ ਵਿਦਿਆਰਥਣਾਂ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਜਿੰਨਾਂ ਨੂੰ ਤੁਰੰਤ ਹਸਪਤਲਾ ਦਾਖਲ ਕਰਵਾਇਆ ਗਿਆ ਹੈ।

ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ‘ਤੇ ਕੈਂਪਸ ਵਿੱਚ ਸਥਿਤੀ ਕਾਫੀ ਤਣਾਅ ਵਾਲੀ ਬਣੀ ਹੋਈ ਹੈ। ਉਥੇ ਹੀ ਮੰਤਰੀ, ਸਿਆਸਤਦਾਨ ਵਿਦਿਆਰਥੀਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰ ਰਹੇ ਹਨ ਤੇ ਇਨਸਾਫ ਦਾ ਭਰੋਸਾ ਦੇ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੀ ਇਕ ਪ੍ਰਾਈਵੇਟ ਯੂਨੀਵਰਸਿਟੀ ਦੀ ਵਾਇਰਲ ਵੀਡੀਓ ਦੇ ਮਾਮਲੇ ਨੁੰ ਮੰਦਭਾਗਾ ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਉਹਨਾਂ ਦੇ ਮਾਮਲੇ ਦੀ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ ਹੈ। ਸਾਡੀਆਂ ਧੀਆਂ ਸਾਡੀ ਇੱਜ਼ਤ ਹਨ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ,ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ। ਮੁੱਖ ਮੰਤਰੀ ਮਾਨ ਨੇ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…।

ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਲੋਕਾਂ ਨੂੰ ਅਪੀਲ ਨੂੰ ਅੱਗੇ ਨਾ ਫੈਲਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਉਹ ਮੇਰੀ ਧੀ ਤੇ ਮੇਰੀ ਭੈਣ ਹੈ, ਉਹ ਤੁਹਾਡੀ ਧੀ ਤੇ ਤੁਹਾਡੀ ਭੈਣ ਹੈ। ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵੀਡੀਓ ਕਲਿੱਪਾਂ ਨੂੰ ਦੁਬਾਰਾ ਪੋਸਟ ਕਰਨ ਤੇ ਅੱਗੇ ਫਾਰਵਰਡ ਕਰਨ ਤੋਂ ਪਹਿਲਾਂ ਸੋਚੋ। ਆਓ, ਚੇਨ ਤੋੜੀਏ ਅਤੇ ਆਪਣੇ ਆਪ ਨੂੰ ਸ਼ਰਮਿੰਦਾ ਨਾ ਕਰੀਏ। ਇਸ ਕਲਿੱਪ ਨੂੰ ਫੈਲਾਉਣ ਵਾਲਿਆਂ ਦੀ ਪਛਾਣ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓ ਰਿਕਾਰਡਿੰਗ ਦੇ ਮਾਮਲੇ ਵਿੱਚ ਟਵੀਟ ਕੀਤਾ ਹੈ।

ਇਸ ਮਾਮਲੇ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ‘ਚ ਇੱਕ ਵਿਦਿਆਰਥਣ ਨੇ ਕਈ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਰਿਕਾਰਡ ਕਰਕੇ ਵਾਇਰਲ ਕਰ ਦਿੱਤੀਆਂ ਹਨ। ਇਹ ਬਹੁਤ ਹੀ ਗੰਭੀਰ ਅਤੇ ਸ਼ਰਮਨਾਕ ਹੈ। ਇਸ ਵਿੱਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੀੜਤ ਧੀਆਂ ਹਿੰਮਤ ਰੱਖਣ। ਅਸੀਂ ਸਾਰੇ ਤੁਹਾਡੇ ਨਾਲ ਹਾਂ। ਸਾਰੇ ਧੀਰਜ ਨਾਲ ਕੰਮ ਕਰਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਵੀਡੀਓ ਵਾਇਰਲ ਮਾਮਲਾ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ “ਚੰਡੀਗੜ੍ਹ ਯੂਨਿਵਰਸਿਟੀ ਵਿਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜ਼ਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ।

ਕਿਸੇ ਵੀ ਵਿਦਿਆਰਥਣ ਦੀ ਖ਼ੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਇਨਸਾਫ਼ ਦਾ ਭਰੋਸਾ ਦਿਵਾਉਂਦਾ ਹਾਂ। ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਸਮੁੱਚੇ ਘਟਨਾਕ੍ਰਮ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।”

ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਇਸ ਘਟਨਾ ਨੂੰ ਬੇਹੱਦ ਸ਼ਰਮਨਾਕ ਦੱਸਿਆ ਅਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲੇਗੀ। ਕੁੜੀਆਂ ਹਿੰਮਤ ਰੱਖਣ ਸਾਰੇ ਸਬਰ ਨਾਲ ਕੰਮ ਲਓ ਤੇ ਸ਼ਾਂਤ ਰਹੋ। ਪੰਜਾਬ ਸਰਕਾਰ ਇਨਸਾਫ ਦੇਵੇਗੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦਾ ਮਾਮਲਾ ਬਹੁਤ ਹੀ ਸ਼ਰਮਨਾਕ ਹੈ। ਪੰਜਾਬ ਸਰਕਾਰ ਇਸ ਜੁਰਮ ਦੇ ਦੋਸ਼ੀਆਂ ਨੂੰ ਇਨਸਾਫ਼ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਅਸੀਂ ਸਾਰੇ ਤੁਹਾਡੇ ਨਾਲ ਹਾਂ ਅਤੇ ਇਨਸਾਫ਼ ਹੋਵੇਗਾ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਇਸ ਘਟਨਾ  ਨੂੰ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਇਤਰਾਜ਼ਯੋਗ ਵੀਡੀਓ ਬਨਾਉਣ ਦੀ ਘਟਨਾ ਬਾਰੇ ਸੁਣਕੇ ਬਹੁਤ ਦੁੱਖ ਹੋਇਆ। ਇਸ ਘਟਨਾ ਵਿੱਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀ ਜਾਵੇਗਾ। ਬੱਚੀਆਂ ਹੌਸਲਾ ਰੱਖਣ ਪੰਜਾਬ ਸਰਕਾਰ ਅਤੇ ਸਾਰਾ ਪੰਜਾਬ ਤੁਹਾਡੇ ਨਾਲ ਹੈ।

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਾਡੀ ਸਰਕਾਰ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਮੈਂ ਸਾਰਿਆਂ ਨੂੰ ਧੀਰਜ ਰੱਖਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ।