‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕਿਸਾਨ ਸੰਸਦ ਵਿੱਚ ਸਿਆਸੀ ਲੀਡਰ ਵੀ ਪਹੁੰਚੇ ਹਨ। ਰਾਹੁਲ ਗਾਂਧੀ ਸਮੇਤ ਵਿਰੋਧੀ ਪਾਰਟੀਆਂ ਦੇ ਲੀਡਰ ਕਿਸਾਨ ਸੰਸਦ ਵਿੱਚ ਪਹੁੰਚੇ ਹਨ। ਇਨ੍ਹਾਂ ਵੱਲੋਂ ਕਿਸਾਨ ਸੰਸਦ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਸਾਰੀਆਂ ਵਿਰੋਧੀ ਪਾਰਟੀਆਂ ਨੇ ਮਿਲ ਕੇ ਕਿਸਾਨਾਂ ਦੀਆਂ ਜੋ ਸਮੱਸਿਆਵਾਂ ਹਨ, ਖੇਤੀ ਕਾਨੂੰਨਾਂ ਨੂੰ ਹਟਾਉਣ ਲਈ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਅਸੀਂ ਇੱਥੇ ਹਿੰਦੁਸਤਾਨ ਦੇ ਸਾਰੇ ਕਿਸਾਨਾਂ ਨੂੰ ਆਪਣਾ ਸਮਰਥਨ ਦੇਣ ਲਈ ਆਏ ਹਾਂ। ਚਰਚਾ ਦੇ ਨਾਲ ਕੋਈ ਕੰਮ ਨਹੀਂ ਚੱਲੇਗਾ, ਸਿਰਫ਼ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਹੈ। ਪਾਰਲੀਮੈਂਟ ਵਿੱਚ ਅਸੀਂ ਪੈਗਾਸਸ ਦੀ ਗੱਲ ਕਰਨੀ ਚਾਹੁੰਦੇ ਹਾਂ ਪਰ ਉੱਥੇ ਉਹ ਇਸ ਬਾਰੇ ਗੱਲ ਨਹੀਂ ਕਰਨ ਦੇ ਰਹੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਹਿੰਦੁਸਤਾਨੀ ਦੇ ਫ਼ੋਨ ਦੇ ਅੰਦਰ ਘੁਸ ਗਏ ਹਨ। ਹਾਲਾਂਕਿ, ਕਿਸਾਨਾਂ ਵੱਲੋਂ ਇਨ੍ਹਾਂ ਸਿਆਸੀ ਲੀਡਰਾਂ ਨੂੰ ਆਪਣੀ ਸਟੇਜ ਸਾਂਝੀ ਨਹੀਂ ਕਰਨ ਦਿੱਤੀ ਜਾਵੇਗੀ ਕਿਉਂਕਿ ਕਿਸਾਨਾਂ ਨੇ ਸਿਆਸੀ ਲੀਡਰਾਂ ਨਾਲ ਕੋਈ ਵੀ ਸਟੇਜ ਸਾਂਝੀ ਕਰਨ ਤੋਂ ਬਾਈਕਾਟ ਕੀਤਾ ਹੋਇਆ ਹੈ।