Punjab

ਅਕਾਲੀਆਂ ਦੀ ਪੰਜਾਬ ਬਚਾਓ ਯਾਤਰਾ ‘ਤੇ ਸਿਆਸਤ: CM ਮਾਨ ਨੇ ਕਿਹਾ- 15 ਸਾਲਾਂ ਤੋਂ ਹਰ ਤਰ੍ਹਾਂ ਨਾਲ ਲੁੱਟਿਆ; ਮਜੀਠੀਆ ਨੇ ਕਿਹਾ- ਪੰਜਾਬੀ ਕੱਢਣਗੇ ਭਗਵੰਤ ਭਜਾਓ ਯਾਤਰਾ

Politics on the Akalis' Punjab Bachao Yatra: CM Mann said- robbed in every way for 15 years

ਚੰਡੀਗੜ੍ਹ : ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ 15 ਸਾਲਾਂ ਤੋਂ ਪੰਜਾਬ ਨੂੰ ਹਰ ਪਾਸਿਓਂ ਲੁੱਟ ਕੇ ਵੱਡਾ ਸੱਚ ਬੋਲਿਆ ਹੈ।ਚੋਣਾਂ ਤੋਂ ਪਹਿਲਾਂ ਅਕਾਲੀ ਦਲ ਪੂਰੇ ਪੰਜਾਬ ਵਿੱਚ ਯਾਤਰਾ ਦਾ ਆਯੋਜਨ ਕਰਨ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਯਾਤਰਾ ਦਾ ਨਾਂ ਅਕਾਲੀ ਦਲ ਤੋਂ ਬਦਲ ਕੇ ਪੰਜਾਬ ਬਚਾਓ ਲੋ ਯਾਤਰਾ ਰੱਖਿਆ ਜਾਵੇ। ਅਕਾਲੀ ਦਲ ਇਸ ਲਈ ਬਾਅਦ ਵਿੱਚ ਮੁਆਫੀ ਮੰਗੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ 15 ਸਾਲਾਂ ਦੇ ਹਨੇਰਗਰਦੀ ਅਤੇ ਬਦਅਮਨੀ ਵਾਲੇ ਸ਼ਾਸਨ ਦੌਰਾਨ ਸੂਬੇ ਦੇ ਵਸੀਲਿਆਂ ਉਤੇ ਡਾਕਾ ਮਾਰਿਆ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੇ ਜ਼ਖ਼ਮ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੁਣ ਹਾਸ਼ੀਏ ਉਤੇ ਪਹੁੰਚ ਚੁੱਕੀ ਹੈ ਅਤੇ ਸੂਬੇ ਵਿੱਚ ਲੰਮਾ ਸਮਾਂ ਸੱਤਾ ਵਿੱਚ ਰਹਿਣ ਤੋਂ ਬਾਅਦ ਅੱਜ ਤਿੰਨ ਸੀਟਾਂ ਤੱਕ ਸਿਮਟ ਕੇ ਰਹਿ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਹਰੇ ਕਿਰਦਾਰ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ ਜਿਸ ਕਰਕੇ ਯਾਤਰਾ ਵਰਗੀਆਂ ਨੌਟੰਕੀਆਂ ਹੁਣ ਕੰਮ ਨਹੀਂ ਆਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਚੇਤੇ ਕਰਵਾਇਆ ਕਿ ਅਕਾਲੀ ਦਲ ਦੇ ਲੰਮੇ ਕੁਸ਼ਾਸਨ ਦੌਰਾਨ ਪੰਜਾਬ ਹਰੇਕ ਖੇਤਰ ਵਿੱਚ ਪੱਛੜਦਾ ਰਿਹਾ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੈਂਗਟਸਰਾਂ ਅਤੇ ਨਸ਼ਾ ਮਾਫੀਏ ਦੀ ਪੁਸ਼ਤਪਨਾਹੀ ਵਰਗੇ ਬੱਜਰ ਗੁਨਾਹਾਂ ਵਿੱਚੋਂ ਤੁਸੀਂ ਕਦੇ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ। ਪੰਜਾਬ ਦੇ ਲੋਕ ਉਹ ਸਮਾਂ ਕਦੇ ਵੀ ਭੁੱਲ ਨਹੀਂ ਸਕਦੇ ਜਦੋਂ ਸਮੁੱਚਾ ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਖੜ੍ਹਾ ਸੀ ਅਤੇ ਉਸ ਵੇਲੇ ਅਕਾਲੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਨਿਰਲੱਜ ਹੋ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸੋਹਲੇ ਗਾ ਰਹੇ ਸਨ।

https://twitter.com/bsmajithia/status/1742813736929566947

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਖਾਸ ਕਰਕੇ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਫੈਸਲਿਆਂ ਦੀ ਸੂਚੀ ਬਹੁਤ ਲੰਮੀ ਹੈ ਜਿਸ ਕਰਕੇ ਇਨ੍ਹਾਂ ਨੂੰ ਸਿਆਸੀ ਗੁਮਨਾਮੀ ਵਿੱਚ ਭੇਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਆਪਣੇ ਲੰਮੇ ਕਾਰਜਕਾਲ ਦੀ ਇਕ ਵੀ ਪ੍ਰਾਪਤੀ ਲੋਕਾਂ ਨੂੰ ਦੱਸਣ ਦੀ ਚੁਣੌਤੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਹਰਮਿਸਰਤ ਕੌਰ ਬਾਦਲ ਮਹਿਜ਼ ਦੋ ਸੰਸਦ ਮੈਂਬਰ ਲੋਕ ਸਭਾ ਵਿੱਚ ਹਨ ਪਰ ਇਨ੍ਹਾਂ ਨੇ ਵੀ ਕਦੇ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਮਸਲਿਆਂ ਲਈ ਲੋਕ ਸਭਾ ਵਿੱਚ ਆਵਾਜ਼ ਨਹੀਂ ਚੁੱਕੀ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਪ੍ਰਸਤਾਵਿਤ ਯਾਤਰਾ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਮੀਡੀਆ ਵਿੱਚ ਸੁਰਖੀਆਂ ਬਟੋਰਨ ਤੋਂ ਵੱਧ ਹੋਰ ਕੁਝ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਕਿਰਦਾਰ ਤੋਂ ਭਲੀ ਭਾਂਤ ਜਾਣੂੰ ਹਨ ਜਿਸ ਕਰਕੇ ਉਨ੍ਹਾਂ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਅਕਾਲੀ ਦਲ ਵੱਲੋਂ ਪੰਜਾਬ ਨਾਲ ਕਮਾਏ ਧ੍ਰੋਹ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

ਸੀਐਮ ਭਗਵੰਤ ਮਾਨ ਦੇ ਦਿੱਤੇ ਬਿਆਨ ਤੋਂ ਬਾਅਦ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਕਿਹਾ ਹੈ ਕਿ ਭਗਵੰਤ ਸਿਆ ਸ਼੍ਰੋਮਣੀ ਅਕਾਲੀ ਦਲ ਤਾਂ ਪੰਜਾਬ ਬਚਾਉ ਯਾਤਰਾ ਕੱਢ ਰਿਹਾ ! ਉਹ ਦਿਨ ਦੂਰ ਨਹੀਂ ਕਿ ਸਾਰੇ ਪੰਜਾਬੀ ਭਗਵੰਤ ਭਜਾਉ ਯਾਤਰਾ ਕੱਢਣਗੇ। ਪੰਜਾਬ ਦਾ ਇਤਿਹਾਸ ਅਨੇਕਾਂ ਕੁਰਬਾਨੀਆਂ ਨਾਲ ਭਰਿਆ ਰਿਹਾ ਹੈ।

ਮਜੀਠੀਆ ਨੇ ਕਿਹਾ ਕਿ ਪੰਜਾਬੀ ਇੱਕ ਬਹਾਦਰ ਮਾਰਸ਼ਲ ਕੌਮ ਹੈ। ਪੰਜਾਬ ਦਾ ਦੇਸ਼ ਲਈ ਮਰ ਮਿਟਣ ਦੀਆਂ ਉਦਾਹਰਨਾਂ ਦਿੱਤੀਆਂ ਜਾਂਦੀਆਂ ਹਨ ਕਿ ਪੰਜਾਬੀਆਂ ਤੋ ਵੱਧ ਮਿਹਨਤੀ ਕੋਈ ਨਹੀਂ। ਮਜੀਠੀਆ ਨੇ ਕਿਹਾ ਕਿ ਪੰਜਾਬੀਆਂ ਤੋ ਵੱਧ ਦੇਸ਼ ਲਈ ਮਰ ਮਿਟਣ ਵਾਲਾ ਕੋਈ ਨਹੀਂ ਤੇ BHAGWANT ਉਸ ਪੰਜਾਬ ਤੇ DELHI MODEL ਲਾਗੂ ਕਰ ਰਿਹਾ। ਉਸ ਪੰਜਾਬ ਨੂੰ CM ਨੇ ਦਿੱਲੀ ਦੇ ਸੁਪੁਰਿਦ ਕਰਤਾ ਸਿਰਫ AAP ਦੀ ਸਿਆਸਤ ਵਾਸਤੇ।ਮਜੀਠੀਆ ਨੇ ਕਿਹਾ ਕਿ ਪੰਜਾਬੀ ਦੇਸ਼ ਨੂੰ ਰਸਤਾ ਦਿਖਾਉਦੇਂ ਨੇ ਤੇ ਭਗਵੰਤ ਮਾਨ ਨੇ ਪੰਜਾਬ ਨੂੰ ਦਿੱਲੀ ਕੋਲ ਸਰੈਂਡਰ ਕਰਤਾ ਤੇ ਦਿੱਲੀ ਹੱਥ REMOTE CONTROL ਦੇ ਦਿੱਤਾ।

ਅਕਾਲੀ ਦਲ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕਰਨ ਜਾ ਰਿਹਾ ਹੈ। ਇਸ ਯਾਤਰਾ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਹ ਯਾਤਰਾ ਰੋਜ਼ਾਨਾ ਦੋ ਵਿਧਾਨ ਸਭਾ ਹਲਕਿਆਂ ਵਿੱਚ ਜਾਵੇਗੀ। ਯਾਤਰਾ ਵਿੱਚ ਸਾਰੇ 117 ਹਲਕੇ ਸ਼ਾਮਲ ਹੋਣਗੇ। ਇਸ ਵਿੱਚ ਸੂਬੇ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਲੋਕਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਸਰਕਾਰ ਹਰ ਫਰੰਟ ‘ਤੇ ਕਿਵੇਂ ਫੇਲ੍ਹ ਹੋਈ ਹੈ।