ਮੁਹਾਲੀ : ਜਿੱਥੇ ਇੱਕ ਪਾਸੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਹੱਕ ਵਿੱਚ ਕਾਂਗਰਸ ਪਾਰਟੀ ਪੰਜਾਬ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੀ ਹੈ ਉੱਥੇ ਮੁਹਾਲੀ ਵਿਖੇ ਆਮ ਆਦਮੀ ਪਾਰਟੀ ਵੱਲੋਂ ਬਾਜਵਾ ਵੱਲੋਂ ਬੰਬਾਂ ਵਾਲੇ ਬਿਆਨ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਅਜਿਹਾ ਬਿਆਨ ਸ਼ੋਭਾ ਨਹੀਂ ਦਿੰਦਾ ਅਤੇ ਬਾਜਵਾ ਨੂੰ ਕਿਵੇਂ ਪਤਾ ਲੱਗ ਗਿਆ ਕਿ ਇਹ ਬੰਬ ਕਿੱਥੋਂ ਅਤੇ ਕਿਵੇਂ ਆਏ ਹਨ। ਪਾਰਟੀ ਵਲੋਂ ਬਾਜਵਾ ਦੇ ਇਸ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਬਾਜਵਾ ਨੂੰ ਕਿਸੇ ਗੱਲ ਦਾ ਡਰ ਨਹੀਂ ਹੈ ਤਾਂ ਉਨ੍ਹਾਂ ਨੇ ਅੱਜ ਹਾਈਕੋਰਟ ਦਾ ਰੁਖ ਕਿਉਂ ਕੀਤਾ ਹੈ। ਅਮਨ ਨੇ ਕਿਹਾ ਕਿ ਜਾਂ ਤਾਂ ਬਾਜਵਾ ਸਾਬ੍ਹ ਪ੍ਰਸਾਸ਼ਨ ਨੂੰ ਆਪਣੇ ਸਰੋਤਾਂ ਬਾਰੇ ਦੱਸ ਦੇਣ ਜਾਂ ਮੀਡੀਆ ਸਾਹਮਣੇ ਆ ਕੇ ਇਹ ਕਬੂਲ ਕਰ ਗੱਲ ਕਿ ਉਨ੍ਹਾਂ ਤੋਂ ਝੂਠ ਬੋਲਿਆ ਗਿਆ ਹੈ ਅਤੇ ਮੁਆਫੀ ਮੰਗ ਲੈਣ।