ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਲਈ ਸੌਖ ਕਰਦਿਆਂ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ। ਜਿਸ ਨਾਲ ਹੁਣ ਲਾਭ ਲੈਣ ਵਾਲੇ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਇਸ ਪੋਰਟਲ ਦੀ ਮਦਦ ਨਾਲ ਲੋਕ ਹੁਣ ਆਨਲਾਈਨ ਅਪਲਾਈ ਕਰ ਸਕਦੇ ਹਨ। ਸਰਕਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਰਾ ਕੰਮ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ ਤੇ ਲੋਕਾਂ ਨੂੰ ਤੈਅ ਸਮੇਂ ਵਿਚ ਵੀ ਲਾਭ ਮਿਲੇਗਾ। ਸਟਾਫ ਦੀ ਨਿਗਰਾਨੀ ਲਈ ਸਟਾਫ ਨਿਯੁਕਤ ਕੀਤਾ ਜਾਵੇਗਾ ਜੋ ਸਾਰੀਆਂ ਅਰਜ਼ੀਆਂ ਦਾ ਰਿਕਾਰਡ ਰੱਖੇਗਾ।
ਇਹ ਵੀ ਪੜ੍ਹੋ – ਸਿੱਧੂ ਮੂਸੇ ਵਾਲਾ ਮਾਮਲੇ ‘ਚ ਲੇਖਕ ਨੂੰ ਮਿਲੀ ਅਗਾਊਂ ਜ਼ਮਾਨਤ