forest department scam case

ਚੰਡੀਗੜ੍ਹ : ਜੰਗਲਾਤ ਵਿਭਾਗ ਘੁਟਾਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ(AAP) ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ(Ex Mla Amarjit Sandoya) ਦੀ ਮੁਸੀਬਤ ਵੱਧ ਸਕਦੀ ਹੈ। ਜ਼ਮੀਨ ਕੁਲੈਕਟਰ ਰੇਟ ਤੋਂ ਦਸ ਗੁਣਾ ਵੱਧ ਕੀਮਤ ’ਤੇ ਵੇਚਣ ਸਬੰਧੀ ਹੋਏ ਕਰੋੜਾਂ ਰੁਪਏ ਦੇ ਘੁਟਾਲੇ(forest scam) ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ। ਰਿਪੋਰਟ ਮੁਤਾਬਿਕ ਵਿਜੀਲੈਂਸ (vigilance bureau punjab) ਦੀ ਟੀਮ ਕਿਸੇ ਵੇਲੇ ਵੀ ਸੰਦੋਆ ਨੂੰ ਹਿਰਾਸਤ ਵਿੱਚ ਲੈ ਸਕਦੀ ਹੈ। ਸੰਦੋਆ ਵੱਲੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਕਾਰ ਵਿਜੀਲੈਂਸ ਨੇ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਦੱਸ ਦੇਈਅ ਕਿ ਇਸ ਕਾਰ ਦੀ ਅਦਾਇਗੀ ਘੁਟਾਲੇ ਦੇ ਮੁਲਜ਼ਮ ਵੱਲੋਂ ਕਾਰ ਡੀਲਰ ਨੂੰ ਕੀਤੀ ਗਈ ਸੀ। ਜਿਸ ਕਾਰਨ ਆਪ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੀ ਸਵਾਲਾਂ ਦੇ ਘੇਰੇ ਵਘਿਰ ਗਏ ਹਨ। ਵਿਜੀਲੈਂਸ ਹਰ ਪੱਖ ਦੀ ਜਾਂਚ ਕਰ ਰਹੀ ਹੈ।

ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਮੁਤਾਬਿਕ ਵਿਜੀਲੈਂਸ ਨੇ ਇਹ ਗੱਡੀ ਦੇਣ ਵਾਲੇ ਭਿੰਡਰ ਭਰਾਵਾਂ ’ਤੇ ਨੂਰਪੁਰ ਬੇਦੀ ਪੁਲੀਸ ਥਾਣੇ ਵਿੱਚ ਐਫਆਈਆਰ ਦਰਜ ਕਰਵਾ ਦਿੱਤੀ ਹੈ। ਇਸ ਦੀ ਪੁਸ਼ਟੀ ਪੁਲੀਸ ਥਾਣੇ ਦੇ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਬਰਾੜ ਨੇ ਕੀਤੀ।

ਵਿਜੀਲੈਂਸ ਦੀ ਜਾਂਚ ਵਿਚ ਖੁਲਾਸਾ

ਜੰਗਲਾਤ ਵਿਭਾਗ ਘੁਟਾਲੇ ਮਾਮਲੇ ਵਿੱਚ ਜਾਂਚ ਦੌਰਾਨ ਵਿਜੀਲੈਂਸ ਵੱਲੋਂ ਖੁਲਾਸਾ ਹੋਇਆ ਸੀ ਕਿ ਸੰਦੋਆ ਵੱਲੋਂ ਵਰਤੀ ਜਾ ਰੀਹ ਇਨੋਵਾ ਕਾਰ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਨੇ ਖਰੀਦੀ ਸੀ ਇਸ ਦੀ ਅਦਾਇਗੀ ਇਸ ਘੁਟਾਲੇ ਦੇ ਇੱਕ ਮੁਲਜ਼ਮ ਵੱਲੋਂ ਕਾਰ ਡੀਲਰ ਨੂੰ ਕੀਤੀ ਗਈ ਸੀ।

ਕਰੋੜਾਂ ਦੇ ਘੁਟਾਲੇ ਕੇਸ ’ਚ ਵਿਜੀਲੈਂਸ ਦਾ ਹੈਰਾਨਕੁਨ ਖੁਲਾਸਾ, ਸਵਾਲਾਂ ਦੇ ਘੇਰੇ ’ਚ AAP ਦੇ ਸਾਬਕਾ ਵਿਧਾਇਕ

ਸੁਖਪਾਲ ਖਹਿਰਾ ਨੇ ਵੀ ਚੁੱਕੇ ਸਨ ਸਵਾਲ

ਸੁਖਪਾਲ ਖਹਿਰਾ (Sukhpal Singh Khaira) ਨੇ ਟਵੀਟ ਕਰਕੇ ਕਿਹਾ ਕਿ ਆਓ ਦੇਖੀਏ ਕੀ ਭਗਵੰਤ ਮਾਨ( bhagwant mann) ਕਾਰਵਾਈ ਕਰਦੇ ਹਨ। ਜੰਗਲਾਤ ਮਹਿਕਮੇ ਦੇ ਘੁਟਾਲੇ ਵਿੱਚ ਸ਼ਾਮਲ ਦਾਗੀ ਅਧਿਕਾਰੀ ਵੱਲੋਂ ਦਿੱਤੇ ਪੈਸਿਆਂ ਤੋਂ ਕਾਰ ਖਰੀਦਣ ਲਈ ਆਪਣੇ ਸਾਬਕਾ ਵਿਧਾਇਕ ਅਮਰਜੀਤ ਸੰਦੋਆ ਵਿਰੁੱਧ ਕਾਰਵਾਈ ਕਰਦੇ ਹਨ ਜਾਂ ਉਹ ਸਿਰਫ਼ ਆਪਣੇ ਸਿਆਸੀ ਵਿਰੋਧੀਆਂ ਨੂੰ ਹੀ ਨਿਸ਼ਾਨਾ ਬਣਾਉਂਦਾ ਹੈ?

ਕੀ ਹੈ ਪੂਰਾ ਮਾਮਲਾ

ਘੁਟਾਲਾ ਬਲਾਕ ਨੂਰਪੁਰ ਬੇਦੀ ਦੇ ਪਿੰਡ ਕਰੂਰਾ ’ਚ ਦੋ ਮਹੀਨੇ ਪਹਿਲਾਂ ਜੰਗਲਾਤ ਵਿਭਾਗ ਦੀ ਜ਼ਮੀਨ ’ਚ ਹੋਇਆ ਸੀ ਜਿਸ ਦੀ ਵਿਜੀਲੈਂਸ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਅਤੇ ਉਸ ਦੇ ਭਰਾ ਅਮਰਿੰਦਰ ਸਿੰਘ ਭਿੰਡਰ ਨੇ ਜੰਗਲਾਤ ਵਿਭਾਗ ਦੀ ਮਹਿਜ਼ 90,000 ਰੁਪਏ ਪ੍ਰਤੀ ਏਕੜ ਕੁਲੈਕਟਰ ਰੇਟ ਵਾਲੀ ਕਰੀਬ 54 ਏਕੜ ਜ਼ਮੀਨ ਮੁੜ ਜੰਗਲਾਤ ਵਿਭਾਗ ਨੂੰ 9,90,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚ ਦਿੱਤੀ ਸੀ। ਇਸ ਸਬੰਧੀ ਨੂਰਪੁਰ ਬੇਦੀ ਥਾਣੇ ਵਿੱਚ ਕੇਸ ਦਰਜ ਹੋਇਆ, ਜਿਸ ਸਬੰਧੀ ਵਿਜੀਲੈਂਸ ਨੇ ਜਾਂਚ ਆਰੰਭੀ ਸੀ।