The Khalas Tv Blog Punjab ਫਰੀਦਕੋਟ ‘ਚ ਛਾਏ ਕੁੰਵਰ ਵਿਜੇ ਪ੍ਰਤਾਪ ਦੇ ਪੋਸਟਰ
Punjab

ਫਰੀਦਕੋਟ ‘ਚ ਛਾਏ ਕੁੰਵਰ ਵਿਜੇ ਪ੍ਰਤਾਪ ਦੇ ਪੋਸਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਰੀਦਕੋਟ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਪੋਸਟਰ ਲਗਾਏ ਹਨ। ਪੋਸਟਰਾਂ ‘ਤੇ ਲਿਖਿਆ ਹੈ ਕਿ ‘ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ’। ਪਿਛਲੇ ਦਿਨੀਂ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਖੁਦ ਪਾਰਟੀ ਵਿੱਚ ਸਵਾਗਤ ਕੀਤਾ ਸੀ।

ਇਸ ਮੌਕੇ ਗੱਲਬਾਤ ਕਰਦਿਆਂ ਗੁਰਦਿੱਤ ਸਿੰਘ ਸੇਖੋਂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ‘ਇਸ ਸਮੇਂ ਪੰਜਾਬ ਅੰਦਰ ਕਾਨੂੰਨ ਵਿਵਸਥਾ ਡਾਵਾਂ ਡੋਲ ਹੈ ਅਤੇ ਸੂਬੇ ਅੰਦਰ ਕੋਈ ਵਿਅਕਤੀ ਖੁਦ ਨੂੰ ਸੁਰੱਖਿਅਤ ਨਹੀਂ ਸਮਝ ਰਿਹਾ। ਹੁਣ ਆਮ ਆਦਮੀ ਪਾਰਟੀ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਵਰਗੇ ਕਾਬਲ ਅਫਸਰ ਸ਼ਾਮਲ ਹੋਏ ਹਨ ਅਤੇ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ, ਉਦੋਂ ਇਹ ਅਫਸਰ ਕਾਨੂੰਨ ਵਿਵਸਥਾ ਨੂੰ ਸੰਭਾਲਣਗੇ ਅਤੇ ਸੂਬੇ ਅੰਦਰ ਅਮਨ-ਸ਼ਾਂਤੀ ਬਹਾਲ ਹੋ ਸਕੇਗੀ’।

Exit mobile version