The Khalas Tv Blog Punjab ਮੁੱਖ ਮੰਤਰੀ ਦੀ ਗੁੰਮਸ਼ੁਦਗੀ ਦੇ ਲੱਗੇ ਪੋਸਟਰ
Punjab

ਮੁੱਖ ਮੰਤਰੀ ਦੀ ਗੁੰਮਸ਼ੁਦਗੀ ਦੇ ਲੱਗੇ ਪੋਸਟਰ

ਬਿਉਰੋ ਰਿਪੋਰਟ  – ਲੁਧਿਆਣਾ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੁੰਮਸ਼ੁਦਗੀ ਦੇ ਪੋਸਟਰ ਲੱਗੇ ਹਨ। ਇਹ ਪੋਸਟਰ ਕਾਂਗਰਸ ਪਾਰਟੀ ਦੇ ਐਸਸੀ ਭਾਈਚਾਰੇ ਦੇ ਆਗੂ ਰਾਹੁਲ ਡੁਲਗਚ ਨੇ  ਲਗਾਏ ਹਨ। ਰਾਹੁਲ ਨੇ ਫਿਰੋਜ਼ਪੁਰ ਰੋਡ ‘ਤੇ ਪੋਸਟਰ ਲਗਾਉਂਦੇ ਕਿਹਾ ਕਿ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਦੀ ਇੰਨੀ ਵੱਡੀ ਘਟਨਾ ਅੰਮ੍ਰਿਤਸਰ ਵਿੱਚ ਵਾਪਰੀ, ਪਰ ਹੁਣ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਵਿੱਚ ਕੋਈ ਬਿਆਨ ਨਹੀਂ ਦਿੱਤਾ। ਇਸ ਘਟਨਾ ਨੂੰ 8 ਦਿਨ ਹੋ ਗਏ ਹਨ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜੇ ਵੀ ਨਵੀਂ ਦਿੱਲੀ ਤੋਂ ਵਾਪਸ ਨਹੀਂ ਪਰਤ ਰਹੇ ਹਨ। ਰਾਹੁਲ ਨੇ ਕਿਹਾ ਕਿ ਸਖ਼ਤ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਡਾ. ਅੰਬੇਡਕਰ ਦੀ ਮੂਰਤੀ ਤੋੜਨ ਵਾਲੇ ਦੋਸ਼ੀਆਂ ‘ਤੇ ਸਖ਼ਤ ਧਾਰਾਵਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਜਦੋਂ ਲੁਧਿਆਣਾ ਵਿੱਚ ਮੇਅਰ ਦੀਆਂ ਚੋਣਾਂ ਹੋਈਆਂ, ਉਦੋਂ ਵੀ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਐਸਸੀ ਭਾਈਚਾਰੇ ਦੇ ਕਿਸੇ ਵੀ ਆਗੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਨਹੀਂ ਮਿਲੀ। ਰਾਹੁਲ ਨੇ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਅਨੁਸੂਚਿਤ ਜਾਤੀ ਭਾਈਚਾਰੇ ਵਿੱਚੋਂ ਇੱਕ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।

ਇਹ ਵੀ ਪੜ੍ਹੋ – ਸਯੁੰਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ, ਏਕਤਾ ਮੀਟਿੰਗ ਲਈ ਭੇਜਿਆ ਸੱਦਾ

 

 

Exit mobile version