The Khalas Tv Blog Punjab ਪੰਜਾਬ ‘ਚ ਬਿਜਲੀ ਸੰਕਟ, ਗੋਇੰਦਵਾਲ ਸਾਹਿਬ ਪਲਾਂਟ ‘ਚ ਕੋਲਾ ਖਤਮ
Punjab

ਪੰਜਾਬ ‘ਚ ਬਿਜਲੀ ਸੰਕਟ, ਗੋਇੰਦਵਾਲ ਸਾਹਿਬ ਪਲਾਂਟ ‘ਚ ਕੋਲਾ ਖਤਮ

ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਬਿਜਲੀ ਸੰਕਟ ਗਹਿਰਾਉਣ ਦੀ ਸੰਭਾਵਨਾ ਬਣ ਗਈ ਹੈ। ਇਸ ਦਾ ਕਾਰਨ ਥਰਮਲ ਪਲਾਂਟਾਂ ਦਾ ਕੋਲੇ ਦਾ ਸੰਕਟ ਹੈ। ਪੰਜਾਬ ਦੇ ਗੋਇੰਦਵਾਲ ਸਾਹਿਬ ਪਲਾਂਟ ਵਿੱਚ ਕੋਲਾ ਖਤਮ ਹੋ ਗਿਆ ਹੈ। ਉੱਥੇ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਤਲਵੰਡੀ ਸਾਬੋ ਥਰਮਲ ਪਲਾਂਟ ਕੋਲ ਵੀ ਸਿਰਫ਼ 4 ਦਿਨ ਦਾ ਕੋਲਾ ਬਚਿਆ ਹੈ।ਦੂਜੇ ਪਾਸੇ ਲਹਿਰਾ ਮੁਹੱਬਤ ਥਰਮਲ ਪਲਾਂਟ ਵਿੱਚ 7 ਦਿਨ, ਰੋਪੜ ਥਰਮਲ ਪਲਾਂਟ ਵਿੱਚ 11 ਦਿਨ ਅਤੇ ਰਾਜਪੁਰਾ ਵਿੱਚ 21 ਦਿਨ ਦਾ ਕੋਲਾ ਬਚਿਆ ਹੈ।

ਜੇਕਰ ਕੋਲੇ ਦਾ ਸੰਕਟ ਜਲਦੀ ਹੱਲ ਨਾ ਹੋਇਆ ਤਾਂ ਪੰਜਾਬ ਨੂੰ ਘੰਟਿਆਂਬੱਧੀ ਬਿਜਲੀ ਕੱਟਾਂ ਨਾਲ ਬਲੈਕਆਊਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਧਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦਾਅਵਾ ਕੀਤਾ ਹੈ ਕਿ ਕੋਲੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਜ਼ਿਕਰਯੋਗ ਹੈ ਕਿ ਬੰਦ ਪਏ ਗੋਇੰਦਵਾਲ ਥਰਮਲ ਪਲਾਂਟ ਤੋਂ 540 ਮੈਗਾਵਾਟ ਬਿਜਲੀ ਪੈਦਾ ਹੁੰਦੀ ਹੈ। ਰਾਜਪੁਰਾ ਥਰਮਲ ਪਲਾਂਟ ਦੀ 1400 ਮੈਗਾਵਾਟ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੀ 1980 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਸਮਰੱਥਾ ਹੈ।

ਇਹ ਤਿੰਨੇ ਪ੍ਰਾਈਵੇਟ ਥਰਮਲ ਪਲਾਂਟ ਹਨ। ਇਸ ਦੇ ਨਾਲ ਹੀ ਸਰਕਾਰੀ ਰੋਪੜ ਥਰਮਲ ਪਲਾਂਟ ਦੀ ਸਮਰੱਥਾ 840 ਮੈਗਾਵਾਟ ਅਤੇ ਲਹਿਰਾ ਮੁਹੱਬਤ ਦੀ 1925 ਮੈਗਾਵਾਟ ਬਿਜਲੀ ਉਤਪਾਦਨ ਸਮਰੱਥਾ ਹੈ।ਪੰਜਾਬ ‘ਚ ਬਿਜਲੀ ਸੰਕਟ ਵਧ ਸਕਦਾ ਹੈ। ਗਰਮੀਆਂ ਦੀ ਸ਼ੁਰੂਆਤ ਵਿੱਚ ਹੀ ਥਰਮਲ ਪਲਾਂਟ ਬੰਦ ਹੋਣੇ ਸ਼ੁਰੂ ਹੋ ਗਏ ਹਨ। ਅਜਿਹੇ ‘ਚ ਲੋਕਾਂ ਨੂੰ ਗਰਮੀ ਝੱਲਣੀ ਪੈ ਸਕਦੀ ਹੈ। ਝੋਨੇ ਦਾ ਸੀਜ਼ਨ ਵੀ ਜੂਨ ਮਹੀਨੇ ਤੋਂ ਸ਼ੁਰੂ ਹੋਣਾ ਹੈ। ਉਸ ਸਮੇਂ ਕਿਸਾਨਾਂ ਨੂੰ ਝੋਨਾ ਲਾਉਣ ਲਈ ਬਿਜਲੀ ਦੀ ਲੋੜ ਪਵੇਗੀ। ਜੇਕਰ ਸਰਕਾਰ ਨੇ ਹੁਣੇ ਕੋਈ ਪ੍ਰਬੰਧ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਸਮੱਸਿਆ ਹੋਰ ਵੀ ਵੱਡੀ ਹੋ ਸਕਦੀ ਹੈ।

Exit mobile version