The Khalas Tv Blog Punjab ਬਿਜਲੀ ਸੰਕਟ : ਇੰਡਸਟਰੀਆਂ ‘ਚ ਜਲਦ ਕੰਮ ਹੋਵੇਗਾ ਸ਼ੁਰੂ
Punjab

ਬਿਜਲੀ ਸੰਕਟ : ਇੰਡਸਟਰੀਆਂ ‘ਚ ਜਲਦ ਕੰਮ ਹੋਵੇਗਾ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਅੱਜ ਤੋਂ ਸ਼ਰਤਾਂ ਦੇ ਨਾਲ ਇੰਡਸਟਰੀਆਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। 30 ਫੀਸਦ ਸਮਰੱਥਾ ਦੇ ਨਾਲ ਇੰਡਸਟਰੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਜ਼ਰੂਰੀ ਸੇਵਾਵਾਂ ਵਾਲੀਆਂ ਇੰਡਸਟਰੀਆਂ ‘ਤੇ ਕੋਈ ਪਾਬੰਦੀ ਨਹੀਂ ਹੈ। ਇਹ ਇੰਡਸਟਰੀਆਂ 100 ਫੀਸਦ ਸਮਰੱਥਾ ਦੇ ਨਾਲ ਖੁੱਲ੍ਹ ਸਕਦੀਆਂ ਹਨ। ਬਿਜਲੀ ਸੰਕਟ ਦੇ ਕਰਕੇ ਤਿੰਨ ਦਿਨਾਂ ਤੋਂ ਇੰਡਸਟਰੀਆਂ ਬੰਦ ਸੀ।

ਪੰਜਾਬ ਵਿੱਚ ਬਿਜਲੀ ਦੀ ਭਾਰੀ ਮੰਗ ਦੇ ਬਾਵਜੂਦ ਲੁਧਿਆਣਾ ਦੇ ਉਦਯੋਗਾਂ ਵਿੱਚ ਅੱਜ ਤੋਂ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਦੇ ਚੀਫ ਮੈਨੇਜਿੰਗ ਡਾਇਰੈਕਟਰ ਏ.ਵੇਨੂੰ ਪ੍ਰਸਾਦ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੁਧਿਆਣਾ ਉਦਯੋਗ ਰੈਗੂਲੇਸ਼ਨ ਖਤਮ ਹੋ ਗਿਆ ਹੈ ਅਤੇ ਜ਼ਰੂਰੀ ਸੇਵਾਵਾਂ ਵਾਲੇ ਉਦਯੋਗਾਂ ਤੋਂ ਇਲਾਵਾ ਸੂਬੇ ਵਿੱਚ ਨਿਰੰਤਰ ਚੱਲਣ ਵਾਲੇ ਉਦਯੋਗਾਂ ਨੂੰ ਸੋਮਵਾਰ ਤੋਂ 30 ਫੀਸਦੀ ਸਮਰੱਥਾ ਨਾਲ ਕੰਮ ਕਰਨ ਦੀ ਆਗਿਆ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਜਲਦੀ ਤੋਂ ਜਲਦੀ ਸਮੁੱਚੀ ਬਿਜਲੀ ਸਪਲਾਈ ਨੂੰ ਆਮ ਵਾਂਗ ਬਹਾਲ ਕਰਨ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਏ.ਵੇਨੂੰ ਪ੍ਰਸਾਦ ਨੇ ਉਦਯੋਗ ਖੇਤਰ ਨੂੰ ਜਲਦੀ ਹੀ ਮੁੜ ਪੂਰੀ ਸਮਰੱਥਾ ਨਾਲ ਕਾਰਜਸ਼ੀਲ ਬਣਾਉਣ ਵਿੱਚ ਪੂਰਨ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਭਾਗ ਸਾਰੇ ਖੇਤਰਾਂ ਨੂੰ ਨਿਰਵਿਘਨ ਮਿਆਰੀ ਬਿਜਲੀ ਸਪਲਾਈ  ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਝੋਨੇ ਦੀ ਬਿਜਾਈ ਪੂਰੇ ਜ਼ੋਰਾਂ ’ਤੇ ਹੈ ਅਤੇ ਵਿਭਾਗ ਸੂਬੇ ਭਰ ਦੇ ਕਿਸਾਨਾਂ ਨੂੰ 8 ਘੰਟੇ ਦੀ ਨਿਰਵਿਘਨ ਸਪਲਾਈ ਵੀ ਯਕੀਨੀ ਬਣਾ ਰਿਹਾ ਹੈ।

Exit mobile version