The Khalas Tv Blog Punjab ਬਿਜਲੀ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ‘ਤੇ ਲਾਈ ਰੋਕ
Punjab

ਬਿਜਲੀ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ‘ਤੇ ਲਾਈ ਰੋਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿਜਲੀ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਦੇ ਚਾਰ ਬਿਜਲੀ ਸਮਝੌਤੇ ਰੱਦ ਕਰਨ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਦਰਅਸਲ, ਸਰਕਾਰ ਨੇ ਨਿੱਜੀ ਕੰਪਨੀਆਂ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕ ਕੇ ਬਿਜਲੀ ਸਮਝੌਤੇ ਰੱਦ ਕਰਨ ਦੀ ਤਿਆਰੀ ਕਰ ਲਈ ਸੀ। ਕੁੱਝ ਕੰਪਨੀਆਂ ਨਾਲ ਸਮਝੌਤੇ ਰੱਦ ਵੀ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਕੰਪਨੀਆਂ ਨੇ ਟ੍ਰਿਬਿਊਨਲ ਕੋਲ ਪਹੁੰਚ ਕੀਤੀ ਸੀ। ਹੁਣ ਬਿਜਲੀ ਟ੍ਰਿਬਿਊਨਲ ਨੇ ਸਰਕਾਰ ਦੇ ਫੈਸਲੇ ਉੱਤੇ ਰੋਕ ਲਗਾ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਪੰਜਾਬ ਦੀ ਸਿਆਸਤ ਵਿੱਚ ਵੀ ਬਿਜਲੀ ਸਮਝੌਤੇ ਇੱਕ ਵੱਡਾ ਮੁੱਦਾ ਹੈ ਅਤੇ ਸਰਕਾਰ ਨੇ ਲੋਕ ਰੋਹ ਅਤੇ ਸਿਆਸੀ ਦਬਾਅ ਕਾਰਨ ਹੀ ਸਮਝੌਤੇ ਰੱਦ ਕਰਨ ਵੱਲ ਕਦਮ ਵਧਾਏ ਸਨ।

Exit mobile version