Punjab

ਸਰਕਾਰੀ ਡਾਕਟਰਾਂ ਦੇ ਨਾਲ-ਨਾਲ ਬਿਜਲੀ ਮੁਲਾਜ਼ਮਾਂ ਨੇ ਵੀ ਵਧਾਈ ਹੜਤਾਲ! 17 ਸਤੰਬਰ ਤੱਕ ਛੁੱਟੀ

Free electricity to 36.65 lakh consumers in Punjab: 2.89 lakh increase in number of people with zero bills

ਬਿਉਰੋ ਰਿਪੋਰਟ: ਪੰਜਾਬ ਵਿੱਚ ਸਰਕਾਰੀ ਡਾਕਟਰਾਂ ਦੇ ਨਾਲ-ਨਾਲ ਬਿਜਲੀ ਮੁਲਾਜ਼ਮਾਂ ਨੇ ਵੀ ਆਪਣੀ ਹੜਤਾਲ ਵਧਾ ਦਿੱਤੀ ਹੈ। ਬਿਜਲੀ ਕਾਮੇ 17 ਸਤੰਬਰ ਤੱਕ ਸਮੂਹਿਕ ਛੁੱਟੀ ’ਤੇ ਰਹਿਣਗੇ। ਬਿਜਲੀ ਮੁਲਾਜ਼ਮਾਂ ਦੀ ਹੜਤਾਲ ਲੋਕਾਂ ਲਈ ਮੁਸੀਬਤ ਬਣ ਸਕਦੀ ਹੈ, ਕਿਉਂਕਿ ਹੁਣ ਜੇ ਕਿਤੇ ਕੋਈ ਫਾਲਟ ਪੈ ਗਿਆ ਤਾਂ ਉਹ ਛੇਤੀ ਠੀਕ ਨਹੀਂ ਹੋ ਸਕੇਗਾ। ਲੋਕਾਂ ਨੂੰ ਖੱਜਲ-ਖੁਆਰੀ ਹੋ ਸਕਦੀ ਹੈ।

ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਫੋਰਮ ਅਤੇ ਜੂਨੀਅਰ ਇੰਜਨੀਅਰ ਐਸੋਸੀਏਸ਼ਨ ਨੇ ਸੂਬਾ ਸਰਕਾਰ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰ ਨਾ ਕਰਨ ਦੇ ਇਲਜ਼ਾਮ ਲਾਏ ਹਨ। ਜਥੇਬੰਦੀਆਂ ਦੇ ਆਗੂਆਂ ਦੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ, ਬਿਜਲੀ ਸਕੱਤਰ ਪੰਜਾਬ ਅਤੇ ਮੈਨੇਜਮੈਂਟ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕਿਸੇ ਵੀ ਬੈਠਕ ਵਿੱਚ ਸਹਿਮਤੀ ਨਹੀਂ ਬਣ ਸਕੀ ਹੈ।

ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਉਨ੍ਹਾਂ ਨੂੰ ਕੁਝ ਵੀ ਦੇਣ ਨੂੰ ਤਿਆਰ ਨਹੀਂ ਹੈ। ਬਸ ਸਿਰਫ ਗੱਲਾਂ ਨਾਲ ਹੀ ਟਾਲਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਵਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ। ਸੰਘਰਸ਼ਸ਼ੀਲ ਮੁਲਾਜ਼ਮਾਂ ਦਾ ਇਲਜ਼ਾਮ ਹੈ ਕਿ ਕੰਮ ਕਰਦਿਆਂ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਬਿਜਲੀ ਕਾਮਿਆਂ ਨੂੰ ਸਰਕਾਰ ਸ਼ਹੀਦ ਦਾ ਦਰਜਾ ਦੇਣ ਅਤੇ ਨਾ ਹੀ ਉਨ੍ਹਾਂ ਨੂੰ ਵਿੱਤੀ ਸਹਾਇਤਾ ਵੀ ਦੇਣ ਲਈ ਤਿਆਰ ਹੈ।