ਬਿਉਰੋ ਰਿਪੋਰਟ – ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਚੋਣ ਜਿੱਤਣ ਤੋਂ ਬਾਅਦ ਹੁਣ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਇੱਕ ਹੋਰ ਸਾਥੀ ਦੇ ਪਰਿਵਾਰ ਨੇ ਪਿਤਾ ਦੇ ਜ਼ਿਮਨੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਦੇ ਸਭ ਤੋਂ ਨਜ਼ਦੀਕੀ ਸਾਥੀਆਂ ਵਿੱਚੋਂ ਇੱਕ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੀਕੇ ਦੇ ਪੁੱਤਰ ਨੇ ਕਿਹਾ ਹੈ ਕਿ ਗਿੱਦੜਬਾਹਾ ਤੋਂ ਮੇਰੇ ਪਿਤਾ ਅਜ਼ਾਦ ਉਮੀਦਵਾਰ ਵਜੋਂ ਜ਼ਿਮਨੀ ਚੋਣ ਲੜਨਗੇ। ਬਾਜੀਕੇ ਕੇ ਪੁੱਤਰ ਨੇ ਇੱਕ ਵੀਡੀਓ ਪਾਕੇ ਇਸ ਦਾ ਐਲਾਨ ਕੀਤਾ ਹੈ ਅਤੇ ਸਿੱਖ ਸੰਗਤ ਨੂੰ ਸਾਥ ਦੇਣ ਦੀ ਵੀ ਅਪੀਲ ਕੀਤੀ ਹੈ।
ਬਾਜੇਕੇ ਦੇ ਪੁੱਤਰ ਨੇ ਕਿਹਾ ਕਿ ਮੇਰੇ ਪਿਤਾ ਜੇਲ੍ਹ ਵਿੱਚੋਂ ਹੀ ਗਿੱਦੜਬਾਹਾ ਦੀ ਜ਼ਿਮਨੀ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਨਾਲ NSA ਤਹਿਤ ਜੇਲ੍ਹ ਵਿੱਚ ਬੰਦ ਪ੍ਰਧਾਨ ਮੰਤਰੀ ਬਾਜੇਕੇ ਵੱਲੋਂ ਚੋਣ ਲੜਨ ਦੇ ਐਲਾਨ ਨਾਲ ਹੀ ਗਿੱਦੜਬਾਹਾ ਵਿੱਚ ਹਲਚਲ ਸ਼ੁਰੂ ਹੋ ਗਈ ਹੈ।
ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਰਹੇ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਐੱਮਪੀ ਬਣਨ ਦੇ ਬਾਅਦ ਇਹ ਸੀਟ ਖਾਲੀ ਹੋਈ ਸੀ। ਜਿਸ ਦੀ ਵਜ੍ਹਾ ਕਰਕੇ ਇੱਥੇ ਜ਼ਿਮਨੀ ਚੋਣ ਹੋਣੀ ਹੈ, ਹਾਲਾਂਕਿ ਚੋਣ ਕਮਿਸ਼ਨ ਨੇ ਫਿਲਹਾਲ ਚੋਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਹੈ ਪਰ ਦਾਅਵੇਦਾਰੀ ਪੇਸ਼ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਵੱਲੋਂ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਚੋਣ ਮੈਦਾਨ ਵਿੱਚ ਉਤਰ ਸਕਦੀ ਹੈ।
ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਲੜੀ ਸੀ ਅਤੇ ਤਕਰੀਬਨ 1 ਲੱਖ 96 ਹਜ਼ਾਰ ਵੋਟਾਂ ਦੇ ਨਾਲ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਸੀ। ਜ਼ਿਕਰੇ ਖਾਸ ਹੈ 3 ਜੂਨ ਨੂੰ ਹੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ‘ਤੇ NSA 1 ਸਾਲ ਦੇ ਲਈ ਵਧਾ ਦਿੱਤਾ ਗਿਆ ਸੀ ਜਿਸ ਦਾ ਪਰਿਵਾਰ ਅਤੇ ਸਿੱਖ ਧਾਰਮਿਕ ਜਥੇਬੰਦੀਆਂ ਨੇ ਸਖਤ ਵਿਰੋਧ ਕੀਤਾ ਹੈ।
ਇਹ ਵੀ ਪੜ੍ਹੋ –
ਸੂਫੀ ਗਾਇਕ ਦੀ ਗੱਡੀ ਨਾਲ ਵਾਪਰਿਆ ਹਾਦਸਾ!