ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਵੱਲੋਂ ਚਲਾਇਆ ਜਾ ਰਿਹਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਸਾਲ 13 ਫਰਵਰੀ ਨੂੰ ਕਿਸਾਨਾਂ ਦੇ ਅੰਦੋਲਨ ਨੂੰ ਸਾਲ ਹੋ ਜਾਵੇਗਾ। ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਰ 37ਵੇਂ ਦਿਨ ਵੀ ਜਾਰੀ ਹੈ, ਪਰ ਸਰਕਾਰ ਬਿਲਕੁਲ ਸੁੱਤੀ ਹੋਈ ਹੈ। ਉਹਨਾਂ ਜਾਣਕਾਰੀ ਦਿੱਤੀ ਕਿ 6 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ੰਭੂ ਬਾਰਡਰ ‘ਤੇ ਵੱਡੇ ਇਕੱਠ ਕਰਕੇ ਮਨਾਇਆ ਜਾਵੇਗਾ, ਜਿਸ ਦੌਰਾਨ 11 ਤੋਂ 2 ਵਜੇ ਤੱਕ ਦੀਵਾਨ ਸਜਾਏ ਜਾਣਗੇ। ਉਹਨਾਂ ਅੰਦੋਲਨ ਵੱਲੋਂ ਪਟਿਆਲੇ ਅਤੇ ਫ਼ਤਹਿਗੜ੍ਹ ਦੇ ਨੇੜੇ ਦੇ ਪਿੰਡਾਂ ਨੂੰ ਇਸ ਮੌਕੇ ਹੁੰਮ ਹੁੰਮਾ ਕੇ ਸ਼ੰਭੂ ਵਿਖੇ ਆਉਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਜਥੇਬੰਦੀਆਂ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਸ਼ਮੂਲੀਅਤ ਕਰਨਗੀਆਂ। ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਖੇਤੀ ਮੰਡੀ ਨੂੰ ਨਿਜੀ ਹੱਥਾਂ ਵਿੱਚ ਦੇਣ ਵਾਲੇ ਕੇਂਦਰ ਵੱਲੋਂ ਖੇਤੀਬਾੜੀ ਮੰਡੀਕਰਨ ਨੀਤੀ ਸਬੰਧੀ ਖਰੜੇ ਨੂੰ ਵਿਧਾਨ ਸਭਾ ਦੇ ਵਿੱਚ ਮਤਾ ਪਾਸ ਕਰਕੇ ਰੱਦ ਕਰੇ ਅਤੇ ਅੰਦੋਲਨ ਦੀਆਂ 12 ਮੰਗਾਂ ਦੇ ਹੱਕ ਵਿੱਚ ਭਗਵੰਤ ਮਾਨ ਸਰਕਾਰ ਮਤਾ ਪਾਸ ਕਰੇ। ਉਹਨਾਂ ਕਿਹਾ ਕਿ ਅੱਜ ਫੈਸਲਾ ਕੀਤਾ ਗਿਆ ਆਉਣ ਵਾਲੇ ਸਮੇਂ ਵਿੱਚ ਸ਼ੰਭੂ ਮੋਰਚੇ ਦੇ ਵਿੱਚ ਵੱਡੀ ਤੋਂ ਵੱਡੀ ਗਿਣਤੀ ਇੱਥੇ ਵਧਾਈ ਜਾਵੇਗੀ । ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਦਿੱਲੀ ਕੂਚ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ – ਪੰਜਾਬ ਯੂਨੀਵਰਸਿਟੀ ‘ਚ ਫਿਰ ਹੋਇਆ ਗਬਨ!