ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Prakash Singh Badal) ਦੇ ਦਿਹਾਂਤ ਉੱਤੇ ਕਈ ਮੀਡੀਆ ਅਦਾਰਿਆਂ ਵੱਲੋਂ ਅੱਜ ਦੀ ਸਰਕਾਰੀ ਛੁੱਟੀ ਹੋਣ ਦੀ ਖ਼ਬਰ ਚਲਾਈ ਜਾ ਰਹੀ ਹੈ। ਜਦਕਿ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਇੰਨਾ ਹੀ ਨਹੀਂ ਸੂਬਾ ਸਰਕਾਰ ਵੱਲੋਂ ਛੁੱਟੀ ਸਬੰਧੀ ਕੋਈ ਨੋਟਿਫਿਕੇਸ਼ਨ ਜਾਰੀ ਨਹੀਂ ਹੋਇਆ।
ਦੱਸ ਦੇਈਏ ਕੇ ਆਮ ਤੌਰ ਉੱਤੇ ਕਿਸੇ ਵੱਡੀ ਸ਼ਖਸ਼ੀਅਤ ਦੀ ਮੌਤੇ ‘ਤੇ ਸਰਕਾਰੀ ਛੁੱਟੀ ਦਾ ਐਲਾਨ ਹੋ ਜਾਂਦਾ ਹੈ। ਪਰ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਸਰਕਾਰ ਨੇ ਛੁੱਟੀ ਦਾ ਕੋਈ ਆਦੇਸ਼ ਜਾਰੀ ਨਹੀਂ ਕੀਤਾ। ਸਰਕਾਰੀ ਮੁਲਾਜ਼ਮ ਵੀ ਇਸੇ ਦੁਚਿੱਤੀ ਵਿੱਚ ਫਸੇ ਰਹੇ ਕਿ ਅੱਜ ਸਰਕਾਰੀ ਛੁੱਟੀ ਹੈ। ਪਰ ਸਰਕਾਰੀ ਅਦਾਰਿਆਂ ਵੱਲੋਂ ਕੋਈ ਪੁਸ਼ਟੀ ਨਾ ਹੋਣ ਕਾਰਨ ਮੁਲਾਜ਼ਮ ਦਫ਼ਤਰਾਂ ਵਿੱਚ ਡਿਊਟੀ ਉੱਤੇ ਜਾ ਰਹੇ ਹਨ। ਪਰ ਇੱਥੇ ਵੱਡੀ ਗੱਲ ਇਹ ਹੈ ਵੱਡੇ ਮੀਡੀਆ ਅਦਾਰੇ ਬਿਨਾਂ ਸਰਕਾਰ ਦੀ ਪੁਸ਼ਟੀ ਅਤੇ ਨੋਟੀਫਿਕੇਸ਼ਨ ਦੇ ਅੱਜ ਦੀ ਸਰਕਾਰੀ ਛੁੱਟੀ ਦੀ ਖ਼ਬਰ ਚਲਾ ਦਿੰਦੇ ਹਨ।
ਸੂਬੇ ਵਿੱਚ ਦੋ ਦਿਨਾਂ ਰਾਜਸ਼ੀ ਸੋਗ:
ਸੂਬੇ ਵਿੱਚ ਰਾਜਸ਼ੀ ਸੋਗ ਦਾ ਐਲਾਨ ਕੀਤਾ ਹੈ। ਇਸ ਸੰਬਧੀ ਕੇਂਦਰ ਸਰਕਾਰ ਵੱਲੋਂ ਦੋ ਦਿਨਾਂ ਕੌਮੀ ਸੋਗ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ ਰਾਜ ਦੇ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟੀਫਿਕੇਸ਼ਨ ਭੇਜਿਆ ਹੈ। ਜਿਸ ਵਿੱਚ ਸਰਕਾਰੀ ਇਮਾਰਤਾਂ ’ਤੇ ਕੌਮੀ ਝੰਡੇ ਅੱਧੇ ਝੁਕੇ ਰਹਿਣਗੇ। ਇਸ ਦੌਰਾਨ ਸਰਕਾਰ ਦਫ਼ਤਰਾਂ ਵਿੱਚ ਕੋਈ ਮੰਨੋਰੰਜਨ ਆਦਿ ਨਹੀਂ ਹੋਵੇਗਾ।
ਪੰਜਾਬ ਸਰਕਾਰ ਨੇ 27 ਅਪ੍ਰੈਲ ਦੀ ਛੁੱਟੀ ਦਾ ਐਲਾਨ
ਮੰਤਰੀ ਪ੍ਰਕਾਸ ਸਿੰਘ ਬਾਦਲ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਨੇ 27 ਅਪ੍ਰੈਲ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਰ ਨੇ ਨੋਟੀਫੀਕੇਸ਼ਨ ਜਾਰੀ ਕੀਤਾ ਹੈ। ਨੋਟੀਫੀਕੇਸਨ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦਾ ਦੇਹਾਂਤ ਹੋ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸ਼ੋਕ ਵਜੋਂ 27-4-23 ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਮੂਹ ਦਫਤਰ, ਬੋਰਡ, ਕਾਰਪੋਰੇਸ਼ਨਾਂ ਤੇ ਵਿੱਦਿਅਕ ਅਦਾਰਿਆਂ ਵਿਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।
ਜੱਦੀ ਪਿੰਡ ਬਾਦਲ ਵਿਖੇ ਅੰਤਿਮ ਸਸਕਾਰ
ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਵੀਰਵਾਰ ਨੂੰ ਮੁਕਤਸਰ ਜ਼ਿਲ੍ਹੇ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਸਸਕਾਰ ਸਮਾਰੋਹ ਵਿੱਚ ਰਾਜ ਭਰ ਤੋਂ ਰਾਜਨੀਤਿਕ ਨੇਤਾਵਾਂ, ਪਤਵੰਤਿਆਂ ਅਤੇ ਪ੍ਰਸ਼ੰਸਕਾਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਨੁਕਸਾਨ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਨੇ ਇੱਕ ਮਹਾਨ ਹਸਤੀ ਗੁਆ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਦਲ ਨਾਲ ਆਪਣੀ ਦਹਾਕਿਆਂ ਪੁਰਾਣੀ ਸਾਂਝ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਮੌਤ ਉਨ੍ਹਾਂ ਲਈ ਨਿੱਜੀ ਘਾਟਾ ਹੈ।
ਦੱਸ ਦੇਈਏ ਕਿ ਬੀਤੇ ਕੱਲ੍ਹ ਦੇਰ ਸ਼ਾਮ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸ਼ਾਮ ਵੇਲੇ 95 ਸਾਲ ਦੀ ਉਮਰ ਵਿੱਚ ਅੰਤਿਮ ਸਾਹ ਲਏ । ਪਿਛਲੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ। ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ 1970 ਦੇ ਅਖੀਰ ਵਿੱਚ ਕੇਂਦਰੀ ਮੰਤਰੀ ਵੀ ਰਹੇ। ਉਸ ਦੀ ਮੌਤ ‘ਤੇ ਸਿਆਸਤਦਾਨਾਂ ਵੱਲੋਂ ਸ਼ੋਕ ਸੰਦੇਸ਼ਾਂ ਦੀ ਭਰਮਾਰ ਲੱਗ ਰਹੀ ਹੈ।