Punjab

ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਜੱਦੀ ਪਿੰਡ ‘ਚ ਤਿਆਰੀਆਂ ਮੁਕੰਮਲ, ਸੁਰੱਖਿਆ ਦੇ ਸਖ਼ਤ ਪ੍ਰਬੰਧ

Prakash Singh Badal cremated , security, Akali dal, Punjab news

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal ) ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਦਾ ਅੱਜ ਮੁਕਤਸਰ ਜ਼ਿਲ੍ਹੇ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਸਸਕਾਰ ਕੀਤਾ ਜਾਵੇਗਾ। ਵੀਰਵਾਰ ਦੁਪਹਿਰ ਕਰੀਬ 1 ਵਜੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।

ਸਾਬਕਾ ਮੁੱਖ ਮੰਤਰੀ ਦੇ ਸਸਕਾਰ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਅੰਤਿਮ ਸੰਸਕਾਰ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਸਾਰੇ ਪ੍ਰਬੰਧ ਕਰ ਲਏ ਗਏ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਹੋਣਗੇ।  ਹੈਲੀਪੈਡ, ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਅਤੇ ਆਉਣ ਵਾਲੇ ਸਾਰੇ ਮੰਤਰੀਆਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਸ਼ਮਸ਼ਾਨਘਾਟ ਨਹੀਂ ਖੇਤ ਵਿੱਚ ਹੋਵੇਗਾ ਅੰਤਿਮ ਸਸਕਾਰ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਜੱਦੀ ਪਿੰਡ ਬਾਦਲ ਦੇ ਪੁਸ਼ਤੈਨੀ ਖੇਤਾਂ ਵਿੱਚ ਹੋਵੇਗਾ। ਇਸ ਦੇ ਲਈ ਕਿਨੂੰ ਦੇ ਬਾਗ ਨੂੰ ਉਜਾੜਿਆ ਗਿਆ ਹੈ ਅਤੇ ਇਸੇ ਥਾਂ ‘ਤੇ ਹੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਨ ਭੇਟ ਕੀਤਾ ਜਾਵੇਗਾ। ਪਰਿਵਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਕਿਉਂਕਿ ਸਸਕਾਰ ਵੇਲੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਅਜਿਹੇ ਵਿੱਚ ਪਰਿਵਾਰ ਨੇ ਫੈਸਲਾ ਲਿਆ ਹੈ ਕਿ ਉਨ੍ਹਾਂ ਨੂੰ ਅੰਤਿਮ ਵਿਦਾਈ ਕਿਨੂੰ ਦੇ ਖੇਤਾਂ ਵਿੱਚ ਹੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਨੂੰ ਖੇਤਾਂ ਨਾਲ ਕਾਫੀ ਪਿਆਰ ਵੀ ਸੀ, ਉਹ ਭਾਵੇਂ ਪੰਜਾਬ ਜਾਂ ਫਿਰ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਹੋਣ, ਉਹ ਆਪਣੇ ਸਟਾਫ ਕੋਲੋ ਖੇਤਾਂ ਦਾ ਵੀਡੀਓ ਜ਼ਰੂਰ ਮੰਗਵਾਉਂਦੇ ਸਨ।

ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜਾਏ ਟਰੈਕਟਰ ਵਿਚ ਘਰ ਤੋਂ ਖੇਤ ਲਿਜਾਇਆ ਜਾਵੇਗਾ। ਟਰੈਕਟਰ ‘ਤੇ ਫਖਰ-ਏ-ਕੌਮ ਲਿਖਿਆ ਗਿਆ ਹੈ ਅਤੇ ਇਸ ਵਿੱਚ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਜਾਵੇਗੀ। ਇਸ ਦੇ ਨਾਲ ਹੀ ਉਸ ਦਾ ਅੰਤਿਮ ਸਸਕਾਰ ਜਿਸ ਮੈਦਾਨ ਵਿੱਚ ਕੀਤਾ ਜਾਣਾ ਹੈ, ਉਸ ਵਿੱਚ ਟੈਂਟ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਲੋਕਾਂ ਲਈ ਖਾਣ ਪੀਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਦੁਪਹਿਰ 1 ਵਜੇ ਦੇ ਕਰੀਬ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਜਾਵੇਗਾ।

ਪ੍ਰਧਾਨ ਮੰਤਰੀ ਸਮੇਤ ਕਈ ਸਿਆਸੀ ਆਗੂਆਂ ਨੇ ਕੀਤੇ ਅੰਤਿਮ ਦਰਸ਼ਨ

ਇਸ ਤੋਂ ਪਹਿਲਾਂ ਬੀਤੇ ਦਿਨ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨ ਲਈ ਰੱਖਿਆ ਗਿਆ। ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਕਈ ਸਿਆਸੀ ਆਗੂਆਂ ਸਮੇਤ ਸੂਬੇ ਤੋਂ ਦੂਰ ਦੂਰ ਤੋਂ ਲੋਕ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਚੰਡੀਗੜ੍ਹ ਪੁੱਜੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ। ਸਾਬਕਾ ਕੈਬਿਨੇਟ ਮੰਤਰੀ ਬਿਕਰਮ ਮਜੀਠੀਆ ਅਤੇ ਸਾਬਕਾ ਖ਼ਜਾਨਾ ਮੰਤਰੀ ਅਤੇ ਬੀਜੇਪੀ ਆਗੂ ਮਨਪ੍ਰੀਤ ਬਾਦਲ ਸਮੇਤ ਹੋਰ ਕਈ ਲੀਡਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਲੈ ਜਾਇਆ ਗਿਆ।

ਸੂਬੇ ਵਿੱਚ ਦੋ ਦਿਨਾਂ ਰਾਜਸ਼ੀ ਸੋਗ:

ਸੂਬੇ ਵਿੱਚ ਰਾਜਸ਼ੀ ਸੋਗ ਦਾ ਐਲਾਨ ਕੀਤਾ ਹੈ। ਇਸ ਸੰਬਧੀ ਕੇਂਦਰ ਸਰਕਾਰ ਵੱਲੋਂ ਦੋ ਦਿਨਾਂ ਕੌਮੀ ਸੋਗ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ ਰਾਜ ਦੇ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟੀਫਿਕੇਸ਼ਨ ਭੇਜਿਆ ਹੈ। ਜਿਸ ਵਿੱਚ ਸਰਕਾਰੀ ਇਮਾਰਤਾਂ ’ਤੇ ਕੌਮੀ ਝੰਡੇ ਅੱਧੇ ਝੁਕੇ ਰਹਿਣਗੇ। ਇਸ ਦੌਰਾਨ ਸਰਕਾਰ ਦਫ਼ਤਰਾਂ ਵਿੱਚ ਕੋਈ ਮੰਨੋਰੰਜਨ ਆਦਿ ਨਹੀਂ ਹੋਵੇਗਾ।

ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀਆਂ ਸਨ ਇਹ ਵੱਡੀਆਂ ਸਕੀਮਾਂ, ਕਈ ਅੱਜ ਵੀ ਚੱਲ ਰਹੀਆਂ…

ਪੰਜਾਬ ਸਰਕਾਰ ਨੇ 27 ਅਪ੍ਰੈਲ ਦੀ ਛੁੱਟੀ ਦਾ ਐਲਾਨ

ਮੰਤਰੀ ਪ੍ਰਕਾਸ ਸਿੰਘ ਬਾਦਲ ਦੇ ਦਿਹਾਂਤ ‘ਤੇ ਪੰਜਾਬ ਸਰਕਾਰ ਨੇ 27 ਅਪ੍ਰੈਲ ਯਾਨੀ ਅੱਜ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਰ ਨੇ ਨੋਟੀਫੀਕੇਸ਼ਨ ਜਾਰੀ ਕੀਤਾ ਹੈ। ਨੋਟੀਫੀਕੇਸਨ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦਾ ਦਿਹਾਂਤ ਹੋ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸ਼ੋਕ ਵਜੋਂ 27-4-23 ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਮੂਹ ਦਫਤਰ, ਬੋਰਡ, ਕਾਰਪੋਰੇਸ਼ਨਾਂ ਤੇ ਵਿੱਦਿਅਕ ਅਦਾਰਿਆਂ ਵਿਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਿਆ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ। ਪ੍ਰਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ।

Parkash Singh Badal: ਆਪਣੇ ਪਿੱਛੇ ਕਿੰਨੀ ਜਾਇਦਾਦ ਛੱਡ ਗਏ ਪ੍ਰਕਾਸ਼ ਸਿੰਘ ਬਾਦਲ ? ਜਾਣੋ

ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ 977-80, 1997-2002, 2007-12 ਅਤੇ 2012-2017 ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ 1970 ਦੇ ਅਖੀਰ ਵਿੱਚ ਕੇਂਦਰੀ ਮੰਤਰੀ ਵੀ ਰਹੇ। ਉਹ 1970 ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਅਤੇ ਗੱਠਜੋੜ ਸਰਕਾਰ ਦੀ ਅਗਵਾਈ ਕੀਤੀ, ਜਿਸ ਨੇ ਆਪਣਾ ਕਾਰਜਕਾਲ ਪੂਰਾ ਨਹੀਂ ਕੀਤਾ। ਉਹ 11 ਵਾਰ ਵਿਧਾਨ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਨੇ ਆਪਣੀ ਆਖਰੀ ਚੋਣ 2022 ‘ਚ ਲੰਬੀ ਵਿਧਾਨ ਸਭਾ ਸੀਟ ਤੋਂ ਲੜੀ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।